ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather of Punjab) ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ। Weather Report In Punjab
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Love Rashifal: ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਕਿਵੇਂ ਰਹੇਗਾ ਇਹ ਹਫ਼ਤਾ, ਜਾਣੋ ਹਫ਼ਤਾਵਾਰੀ ਲਵ ਰਾਸ਼ੀਫਲ ਰਾਹੀਂ