ਚੰਡੀਗੜ੍ਹ: ਸੂਬੇ ਭਰ ਵਿੱਚ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਹੈ ਤੇ ਗਰਮੀ ਦਾ ਕਹਿਰ ਜਾਰੀ ਹੈ। ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਮੀਂਹ ਪੈਣ ਤੋਂ ਬਾਅਦ ਬੇਸ਼ੱਕ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਗਰਮੀ ਵਧ ਗਈ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਇਹ ਗਰਮੀ ਹੋਰ ਵਧੇਗੀ।
ਇਹ ਵੀ ਪੜੋ: ਪਸ਼ੂਆਂ ਵਿੱਚ ਲੰਪੀ ਚਮੜੀ ਰੋਗ ਨਾਲ ਪੰਜਾਬ 'ਚ ਦੁੱਧ ਦਾ ਉਤਪਾਦਨ ਹੋਇਆ ਘੱਟ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੂੰ ਦੋ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ