ਚੰਡੀਗੜ੍ਹ: ਸਵੇਰ ਤੋਂ ਹੀ ਪੰਜਾਬ ਦੇ ਕੁਝ ਸ਼ਹਿਰਾਂ ਵੀ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਵਨਾ ਹੈ, ਪਰ ਬਹੁਤੇ ਸ਼ਹਿਰਾਂ ਵਿੱਚ ਗਰਮੀ ਦਾ ਪਰਕੋਪ ਜਾਰੀ ਰਹੇਗਾ।
ਇਹ ਵੀ ਪੜੋ: ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਬੰਦ ਦਾ ਐਲਾਨ, 11 ਵਜੇ ਤੋਂ ਲੈ ਕੇ 3 ਵਜੇ ਤੱਕ ਟ੍ਰੇਨਾਂ ਵੀ ਰਹਿਣਗੀਆਂ ਬੰਦ
ਚੰਡੀਗੜ੍ਹ ਵਿੱਚ ਵੀ ਮੀਂਹ: ਜਿੱਥੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਰਿਹਾ ਹੈ, ਉਥੇ ਹੀ ਸਿਟੀ ਬਿਊਟੀਫੁੱਲ ਵਿੱਚ ਵੀ ਤੜਕੇ ਤੋਂ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਤਾਪਮਾਨ ਵਿੱਚ ਵੀ ਕਾਫੀ ਗਿਰਾਵਟ ਆ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਏ ਦਾ 6 ਦਿਨ ਦਾ ਮਿਲਿਆ ਰਿਮਾਂਡ