ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵਧ ਗਈ ਹੈ ਅਤੇ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਹੈ ਤੇ ਕੜਾਕੇ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਵੱਲੋਂ ਐਤਵਾਰ ਯਾਨੀ ਭਲਕੇ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜੋ: ਚੀਨੀ ਫੌਜ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਗੁਰਤੇਜ ਸਿੰਘ ਦੇ ਪਰਿਵਾਰ ਨੇ ਪੁੱਤ ਨੂੰ ਭਾਵੁਕ ਹੁੰਦਿਆਂ ਕੀਤਾ ਯਾਦ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਵਲੋਂ ਆਂਗਨਵਾੜੀ ਵਰਕਰਾਂ ਦੀਆਂ ਆਸਾਮੀਆਂ ਭਰਨ ਦਾ ਐਲਾਨ