ਚੰਡੀਗੜ੍ਹ: ਪੰਜਾਬ ਦੇ ਕਈ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਤੇ ਤਾਪਮਾਨ ਵੀ ਘੱਟ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਸੂਬੇ ਭਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜੋ: ਸਾਬਕਾ ਮੰਤਰੀ ਦੇ ਭਤੀਜੇ ਦੀ ਗ੍ਰਿਫ਼ਤਾਰੀ, ਗਿਲਜ਼ੀਆਂ 'ਤੇ ਵੀ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਜਾਣੋ ਮਾਮਲਾ
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਮੁੱਖ ਮੰਤਰੀ ਮਾਨ ਵਲੋਂ ਵੱਖਰੀ ਹਾਈਕੋਰਟ ਬਣਾਉਣ ਦੇ ਬਿਆਨ 'ਤੇ ਵਕੀਲਾਂ ਦਾ ਇਤਰਾਜ਼, ਕਿਹਾ...