ਚੰਡੀਗੜ੍ਹ: ਪੂਰੇ ਭਾਰਤ ਵਿੱਚ ਗਰਮੀ ਰਿਕਾਰਡ ਤੋੜ ਰਹੀ ਹੈ। ਮਈ-ਜੂਨ 'ਚ ਤਾਪਮਾਨ ਕਾਫੀ ਵਧ ਗਿਆ ਹੈ, ਜੋ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਮੌਸਮ ਵਿਭਾਗ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ ਕੀਤਾ ਹੈ। ਉਥੇ ਹੀ ਸੰਭਾਵਨਾ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਦੀ ਸਥਿਤੀ ਨੂੰ ਲੈ ਕੇ ਅਨੁਮਾਨ ਜਾਰੀ ਕੀਤੇ ਹਨ। ਆਈਐਮਡੀ ਨੇ ਦੱਸਿਆ ਕਿ ਕੁਝ ਖੇਤਰਾਂ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ, ਜਦੋਂ ਕਿ ਬਾਕੀ ਖੇਤਰਾਂ ਵਿੱਚ ਮਾਨਸੂਨ ਜਲਦੀ ਹੀ ਪਹੁੰਚ ਜਾਵੇਗਾ। ਮੌਸਮ ਵਿਗਿਆਨੀਆਂ ਨੇ ਮੌਜੂਦਾ ਗਰਮੀ ਦਾ ਕਾਰਨ ਪੱਛਮੀ ਗੜਬੜੀ ਅਤੇ ਲਗਾਤਾਰ ਗਰਮ ਅਤੇ ਖੁਸ਼ਕ ਪੱਛਮੀ ਹਵਾਵਾਂ ਦੀ ਅਣਹੋਂਦ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ 15-16 ਜੂਨ ਤੱਕ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।
ਇਹ ਵੀ ਪੜੋ: ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਤੋਂ ਪਹਿਲਾਂ ਮਾਨਸਾ ’ਚ ਪੁਲਿਸ ਵੱਲੋਂ ਫਲੈਗ ਮਾਰਚ
ਪੰਜਾਬ ਦੇ ਜ਼ਿਲ੍ਹਿਆ ਦਾ ਤਾਪਮਾਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 44 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਜ ਗਰਮੀ ਵਧਣ ਦੇ ਅਸਾਰ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 30 ਡਿਗਰੀ ਰਹੇਗਾ ਤੇ ਬੱਦਲਵਾਈ ਰਹੇਗੀ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 30 ਡਿਗਰੀ ਰਹਿਣ ਦੀ ਉਮੀਦ ਹੈ। ਉਥੇ ਹੀ ਗਰਮੀ ਵਧਣ ਦੇ ਵੀ ਅਸਾਰ ਹਨ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਤੱਕ ਰਹਿ ਸਕਦਾ ਹੈ। ਗਰਮੀ ਹੋਰ ਵਧੇਗੀ।
ਇਹ ਵੀ ਪੜੋ: ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਪੰਜਾਬ ਦੇ ਬੰਦ ਪਏ ਹਵਾਈ ਅੱਡਿਆਂ ਵੱਲ ਵੀ ਝਾਤ ਮਾਰਨ ਦੀ ਦਿੱਤੀ ਨਸੀਹਤ!