ਚੰਡੀਗੜ੍ਹ: ਦੇਰ ਰਾਤ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ। ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਵਨਾ ਹੈ, ਪਰ ਬਹੁਤੇ ਸ਼ਹਿਰਾਂ ਵਿੱਚ ਗਰਮੀ ਦਾ ਪਰਕੋਪ ਜਾਰੀ ਰਹੇਗਾ।
ਚੰਡੀਗੜ੍ਹ ਵਿੱਚ ਵੀ ਮੀਂਹ: ਦੇਰ ਰਾਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪਿਆ, ਉਥੇ ਹੀ ਸਿਟੀ ਬਿਊਟੀਫੁੱਲ ਵਿੱਚ ਵੀ ਦੇਰ ਰਾਤ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weekly Horoscope : ਇਸ ਹਫ਼ਤੇ ਬਦਲੇਗੀ ਗ੍ਰਹਿਆਂ ਦੀ ਚਾਲ, ਇਨ੍ਹਾਂ ਰਾਸ਼ੀਆਂ ਨੂੰ ਹੋਵੇਗਾ ਫ਼ਾਇਦਾ