ਚੰਡੀਗੜ੍ਹ: ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ, ਪਰ ਉਥੇ ਹੀ ਹੁਣ ਗਰਮੀ ਵਧਣ ਦੀ ਵੀ ਸੰਭਵਨਾ ਹੈ। ਮੌਸਮ ਵਿਭਾਗ ਨੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਵੀ ਮੀਂਹ ਪੈ ਸਕਦਾ ਹੈ।
ਇਹ ਵੀ ਪੜੋ: 'ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਕਾਤਲਾਂ ਨੂੰ ਦੱਸਿਆ ਬੁਜਦਿਲ' ਸਿਸਟਮ ’ਤੇ ਵੀ ਚੁੱਕੇ ਵੱਡੇ ਸਵਾਲ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਜ਼ੀਰਕਪੁਰ ਦੇ ਨਾਲ ਲੱਗਦੇ ਬਲਟਾਣਾ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ