ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ। ਬੇਸ਼ੱਕ ਇੱਕ ਦਿਨ ਮੌਸਮ ਸਾਫ਼ ਰਿਹਾ, ਪਰ ਹੁਣ ਫਿਰ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਭਰ ਵਿੱਚ ਲਗਾਤਾਰ ਇੱਕ ਹਫ਼ਤਾ ਰੁਕ-ਰੁਕ ਕੇ ਮੀਂਹ ਪਵੇਗਾ।
ਇਹ ਵੀ ਪੜੋ: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੀ ਧਮਕੀ !
ਜੇਕਰ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਚੰਡੀਗੜ੍ਹ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਹੀ ਦੱਸਿਆ ਹੈ। ਦੱਸ ਦਈਏ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਕਾਰਨ ਇਹ ਮੀਂਹ ਕਿਸਾਨਾਂ ਲਈ ਲਾਹੇਵੰਦ ਹੈ, ਪਰ ਜੇਕਰ ਲੋੜ ਤੋਂ ਜਿਆਦਾ ਮੀਂਹ ਪੈ ਗਿਆ ਤਾਂ ਇਹ ਨੁਕਸਾਨ ਵੀ ਕਰ ਸਕਦਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਡੈਪੂਟੇਸ਼ਨ ਦੀ ਚਰਚਾ ਵਿਚਾਲੇ DGP ਵੀ.ਕੇ ਭਵਰਾ ਵੱਲੋਂ ਛੁੱਟੀ ਦੀ ਮੰਗ !