ਚੰਡੀਗੜ੍ਹ: ਪੂਰੇ ਉੱਤਰ ਭਾਰਤ ਵਿੱਚ ਮੀਂਹ ਪੈਣ ਤੋਂ ਬਾਅਦ ਮੁੜ ਮੌਸਮ ਸਾਫ਼ ਹੋ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਹਿੱਸਿਆ ਵਿੱਚ ਅਜੇ ਵੀ ਮੀਂਹ ਪੈ ਸਕਦਾ ਹੈ। ਮੀਂਹ ਤੋਂ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਸਾਫ਼ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ