ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਅੱਜ ਮੌਸਮ ਸਾਫ ਹੋ ਗਿਆ ਹੈ ਤੇ ਕੜਾਕੇ ਦੀ ਗਰਮੀ ਪੈਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਹੁਣ ਫਿਰ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਵੇਗਾ ਤੇ ਕੜਾਕੇ ਦੀ ਗਰਮੀ ਪਵੇਗੀ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 41 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ’ਤੇ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ, ਕਿਹਾ...
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਨਾਲ ਕੀਤਾ ਵੱਡਾ ਵਾਅਦਾ ਪੂਰਾ ਕਰਨ ਜਾ ਰਹੀ ਸਰਕਾਰ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ