ਚੰਡੀਗੜ੍ਹ: ਪੰਜਾਬ ਵਿੱਚ ਹੁਮਸ ਭਰੀ ਗਰਮੀ ਨਾਲ ਲੋਕਾਂ ਦਾ ਬੁਰ੍ਹਾ ਹਾਲ ਹੋ ਰਿਹਾ ਹੈ। ਅੱਜ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਕਿਉਂਕਿ ਅੱਜ ਸੂਬੇ ਦੇ ਕੁਝ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਨਾਲ ਤਾਪਮਾਨ ਵਿੱਚ ਗਿਰਾਵਟ ਆ ਜਾਵੇਗੀ, ਜਿਸ ਨਾਲ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਤਰਨ ਤਾਰਨ: ਖੇਤਾਂ ’ਚੋਂ ਮਿਲਿਆ ਬੰਬ ! ਪੁਲਿਸ ਨੂੰ ਪਈਆਂ ਭਾਜੜਾਂ