ਚੰਡੀਗੜ੍ਹ: ਬੀਤੇ ਦਿਨ ਪੰਜਾਬ ਭਰ ਵਿੱਚ ਬੱਦਲ ਛਾਏ ਰਹੇ ਹਨ, ਪਰ ਫਿਰ ਵੀ ਹੁਮਸ ਭਰੀ ਗਰਮੀ ਦਾ ਕਹਿਰ ਜਾਰੀ ਰਿਹਾ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜੇਕਰ ਮੀਂਹ ਪੈਂਦਾ ਹੈ ਤਾਂ ਤਾਪਮਾਨ ਵਿੱਚ ਗਿਰਾਵਟ ਆ ਜਾਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੇਗੀ।
ਇਹ ਵੀ ਪੜੋ: ਕਾਲਜ ’ਚ ਪੇਪਰ ਦੇਣ ਆਏ ਵਿਦਿਆਰਥੀ ਦਾ ਕੜਾ ਲਹਾਉਣ ਦੇ ਮਾਮਲੇ ’ਚ ਜਥੇਦਾਰ ਦਾ ਵੱਡਾ ਬਿਆਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਪੰਜਾਬ ਦੇ ਗੰਦਲੇ ਹੋ ਰਹੇ ਪਾਣੀਆਂ ਨੂੰ ਲੈਕੇ CM ਮਾਨ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ