ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ ਕੁਝ ਸ਼ਹਿਰਾਂ ਵੀ ਭਾਰੀ ਮੀਂਹ ਪਿਆ, ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉਥੇ ਹੀ ਅੱਜ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਵਨਾ ਹੈ, ਪਰ ਬਹੁਤੇ ਸ਼ਹਿਰਾਂ ਵਿੱਚ ਗਰਮੀ ਦਾ ਪਰਕੋਪ ਜਾਰੀ ਰਹੇਗਾ।
ਇਹ ਵੀ ਪੜੋ: ਮੱਤੇਵਾੜਾ ਜੰਗਲ ਦੇ ਮੁੱਦੇ 'ਤੇ ਘਿਰੀ ਮਾਨ ਸਰਕਾਰ, ਵਿਰੋਧੀਆਂ ਨੇ ਚੁੱਕੇ ਸਵਾਲ,ਕਿਹਾ...
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: 'ਕੋਰਟ 'ਚ ਪੂਰੇ ਸਬੂਤ ਪੇਸ਼ ਨਾ ਕਰਕੇ ਕਾਂਗਰਸ ਤੇ ਅਕਾਲੀ ਦਲ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਂਦੇ ਰਹੇ'