ਚੰਡ਼ੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਬੀਜੇਪੀ ਤੋਂ ਬਿਨ੍ਹਾਂ ਹੋਰ ਕਿਸੇ ਪਾਰਟੀ ਦਾ ਕੋਈ ਵੀ ਵਿਰੋਧ ਨਾ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਉਗਰਾਹਾ ਦਾ ਕਹਿਣਾ ਹੈ ਕਿ ਉਹ ਸਿਰਫ਼ ਬੀਜੇਪੀ ਦਾ ਘਿਰਾਓ ਕਰਨਗੇ ਅਤੇ ਅਕਾਲੀ ਦਲ ਅਤੇ ਬੀਐਸਪੀ ਦੇ ਰੈਲੀ ਵਿੱਚ ਵਿਘਨ ਸ਼ਰਾਰਤੀ ਤੱਤਾਂ ਨੇ ਪਾਇਆ ਹੈ। ਚੀਮਾ ਨੇ ਕਿਹਾ ਹੈ ਕਿ ਇਸ ਬਿਆਨ ਦਾ ਸਵਾਗਤ ਕਰਦੇ ਹਨ। ਉਨ੍ਹਾਂ ਨੇ ਕਿਹਾ ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਹਾਂ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬ ਵਿਚ ਖੇਤੀਬਾੜੀ ਕਾਲੇ ਕਾਨੂੰਨਾਂ ਉਤੇ ਮੁਕੰਮਲ ਤੌਰ ਤੇ ਰੋਕ ਲਗਾਈ ਜਾਵੇ।
ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਜਲ੍ਹਿਆਂਵਾਲਾ ਬਾਗ ਦੇ ਰੇਨੋਵੇਸ਼ਨ ਤੇ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਤੇ ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਨੇ ਹਾਲੇ ਤੱਕ ਜਲ੍ਹਿਆਂਵਾਲਾ ਦਾ ਰੈਨੋਵੇਸ਼ਨ ਦੇਖਿਆ ਨਹੀਂ ਹੈ ਪਰ ਇਹ ਗੱਲ ਸੱਚੀ ਹੈ ਕਿ ਪੁਰਾਣੀ ਵਿਰਾਸਤ ਦੇ ਨਾਲ ਛੇੜਛਾੜ ਨਹੀਂ ਕਰਨੀ ਚਾਹੀਦੀ ਹੈ।
ਚੀਮਾ ਦਾ ਕਹਿਣਾ ਹੈ ਕਿ ਦਿੱਲੀ ਦੇ ਵਿੱਚ ਜਿਹੜੀ ਇਤਿਹਾਸਿਕ ਜਿੱਤ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੀ ਹੋਈ ਹੈ । ਅਤੇ ਜਿਹੜੇ ਉਨ੍ਹਾਂ ਨੇ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਮਦਦ ਕੀਤੀ ਅਤੇ ਦਿੱਲੀ ਲਾਲ ਕਿਲਾ ਹਿੰਸਾ ਵਿਚ ਨਿਰਦੋਸ਼ਾਂ ਨੂੰ ਸਲਾਖਾਂ ਦੇ ਪਿੱਛੇ ਕੀਤਾ ਗਿਆ ਸੀ ਉਨ੍ਹਾਂ ਦੀ ਸਹੀ ਤਰੀਕੇ ਨਾਲ ਪੈਰਵੀ ਕਰਨ ਦੇ ਚਲਦੇ ਹੀ ਸਿੱਖ ਸੰਗਤ ਨੇ ਉਨ੍ਹਾਂ ਨੂੰ ਜਿੱਤ ਦਿਵਾਈ ਹੈ।
ਦਲਜੀਤ ਚੀਮਾ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਹਰ ਮੰਤਰੀ ਸਕੈਂਡਲ ਦੇ ਵਿੱਚ ਹਨ ਪੰਜਾਬ ਵਿੱਚ ਅਰਾਜਕਤਾ ਫੈਲੀ ਹੋਈ ਹੈ ਕੋਈ ਕਾਨੂੰਨ ਵਿਵਸਥਾ ਨਹੀਂ ਹੈ। ਇਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਨੇ ਉਸ ਨੂੰ ਵਧਾਇਆ ਜਾਵੇ ਜਿਸ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵੀ ਰੱਦ ਕੀਤਾ ਜਾਵੇ।
ਉੱਥੇ ਹੀ ਮੁੱਖ ਮੰਤਰੀ ਹਰਿਆਣਾ ਚ ਮਨੋਹਰ ਲਾਲ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਸਰਕਾਰ ਦੀ ਉਪਲੱਬਧੀਆਂ ਬਾਰੇ ਦੱਸਣ 'ਤੇ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਸੀਐਮ ਪੁਰਾਣੀ ਪ੍ਰਾਪਤੀਆਂ ਕਿਨਾਰੇ ਹਨ। ਅੱਜ ਜਿਹੜਾ ਸੰਕਟ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਖੜ੍ਹਾ ਹੋ ਗਿਆ ਉਸ ਬਾਰੇ ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਹੋ ਕੇ ਕੇਂਦਰ ਸਰਕਾਰ ਦੇ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਕੱਢਣਾ ਚਾਹੀਦਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਘਟੀਆ ਰਾਜਨੀਤੀ ਕਰਦੇ ਹਨ। ਜੇ ਬਿਜਲੀ ਸਸਤੀ ਦੇਣੀ ਸੀ ਉਦੋ ਕਿਉਂ ਨਹੀਂ ਦਿੱਤੀ ਜਦੋਂ ਬਿਜਲੀ ਵਿਭਾਗ ਦੇ ਮੰਤਰੀ ਸਨ। ਚੀਮਾ ਨੇ ਕਿਹਾ ਕਿ ਸਿੱਧੂ ਦੇ ਕੋਲ ਕੁਝ ਨਹੀਂ ਬਚਿਆ ਉਹ ਨਾਟਕ ਕਰ ਰਹੇ ਹਨ ਅਤੇ ਇਹ ਡਰਾਮੇਬਾਜ਼ੀ ਨਹੀਂ ਚੱਲੇਗੀ ਲੋਕਾਂ ਨੂੰ ਸਾਰਾ ਕੁਝ ਪਤਾ ਹੈ।ਪੰਜਾਬ ਪਾਵਰ ਪਰਚੇਜ਼ ਦੇ ਸਮਝੌਤੇ ਨੂੰ ਲੈ ਕੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਤਾਂ ਸਾਢੇ ਚਾਰ ਸਾਲਾਂ ਤੋਂ ਕਹਿ ਰਹੇ ਹਨ ਕਿ ਜੇਕਰ ਸਮਝੌਤੇ ਦੇ ਵਿੱਚ ਕੋਈ ਗਲਤੀ ਹੈ ਤੇ ਉਸ ਨੂੰ ਰੱਦ ਕੀਤਾ ਜਾਵੇ ਪਰ ਇਹ ਆਪ ਹੀ ਰੱਦ ਨਹੀਂ ਕਰ ਰਹੇ ਹਨ।
ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਤਲਬ ਕੀਤੇ ਜਾਣ ਤੇ ਡਾ.ਦਲਜੀਤ ਚੀਮਾ ਨੇ ਕਿਹਾ ਕਿ ਇਹ ਜਥੇਦਾਰ ਵੀ ਕਾਂਗਰਸ ਦੇ ਬਣਾਏ ਸੀ ਕਾਂਗਰਸੀ ਦੇਖੇ ਕਿ ਕਰਨਾ ਇਸ ਬਾਰੇ ਰਵਨੀਤ ਬਿੱਟੂ ਜਾਂ ਕਿਸੇ ਹੋਰ ਨੂੰ ਦੱਸਣ ਦੀ ਲੋੜ ਨਹੀਂ ਸ੍ਰੀ ਅਕਾਲ ਤਖਤ ਸਾਹਿਬ ਨੇ ਕੀ ਕਰਨਾ ਹੈ।
ਇਹ ਵੀ ਪੜੋ:ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਣਨ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਏ ਇਕਬਾਲ ਸਿੰਘ