ETV Bharat / city

ਕੀ ਬਣੇਗਾ ਕੈਪਟਨ ਦੇ ਸ਼ਰਨਾਰਥੀਆਂ ਦਾ ? - ਸੁਖਪਾਲ ਸਿੰਘ ਖਹਿਰਾ

ਦੱਸ ਦਈਏ ਕਿ 1994 ਵਿੱਚ ਬਤੌਰ ਪੰਚਾਇਤ ਮੈਂਬਰ ਨਾਲ ਆਪਣਾ ਸਿਆਸੀ ਜੀਵਨ ਸ਼ੁਰੂ ਕਰਨ ਵਾਲੇ ਸੁਖਪਾਲ ਸਿੰਘ ਖਹਿਰਾ ਨੇ 1997 ਵਿੱਚ ਪੰਜਾਬ ਯੂਥ ਕਾਂਗਰਸ ਜੁਆਇਨ ਕੀਤੀ। ਲਗਾਤਾਰ ਸਿਆਸੀ ਗਤੀਵਿਧੀਆਂ ਜਾਰੀ ਰੱਖਦੇ ਹੋਏ 2006 ਵਿੱਚ ਕਾਰਪੋਰੇਟ ਬੈਂਕ ਦੇ ਡਾਇਰੈਕਟਰ ਚੁਣੇ ਗਏ।

ਸਿਆਸੀ ਸਮੀਕਰਣ
ਸਿਆਸੀ ਸਮੀਕਰਣ
author img

By

Published : Sep 28, 2021, 5:55 PM IST

ਚੰਡੀਗੜ੍ਹ: ਸਿਆਸਤ ਵਿੱਚ ਸਮੇਂ-ਸਮੇਂ ਸਿਰ ਸਿਆਸੀ ਸਮੀਕਰਣ ਬਦਲਦੇ ਰਹਿੰਦੇ ਹਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਕੁਰਸੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਉਨ੍ਹਾਂ ਦੀ ਰਹਿਨੁਮਾਈ ਵਿੱਚ ਆਮ ਆਦਮੀ ਪਾਰਟੀ ਛੱਡ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖਾਲਸਾ ਅਤੇ ਹਲਕਾ ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਹੁਣ ਕਾਂਗਰਸ ਵਿੱਚ ਆਪਣੀ ਸਿਆਸੀ ਜ਼ਮੀਨ ਤਲਾਸ਼ ਰਹੇ ਹਨ ਪਰ ਇਨ੍ਹਾਂ ਦਾ ਕਾਂਗਰਸ ਦੇ ਹੀ ਹਲਕਾ ਇੰਚਾਰਜਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਸੁਖਪਾਲ ਸਿੰਘ ਖਹਿਰਾ

ਦੱਸ ਦਈਏ ਕਿ 1994 ਵਿੱਚ ਬਤੌਰ ਪੰਚਾਇਤ ਮੈਂਬਰ ਨਾਲ ਆਪਣਾ ਸਿਆਸੀ ਜੀਵਨ ਸ਼ੁਰੂ ਕਰਨ ਵਾਲੇ ਸੁਖਪਾਲ ਸਿੰਘ ਖਹਿਰਾ ਨੇ 1997 ਵਿੱਚ ਪੰਜਾਬ ਯੂਥ ਕਾਂਗਰਸ ਜੁਆਇਨ ਕੀਤੀ। ਲਗਾਤਾਰ ਸਿਆਸੀ ਗਤੀਵਿਧੀਆਂ ਜਾਰੀ ਰੱਖਦੇ ਹੋਏ 2006 ਵਿੱਚ ਕਾਰਪੋਰੇਟ ਬੈਂਕ ਦੇ ਡਾਇਰੈਕਟਰ ਚੁਣੇ ਗਏ। ਇਸ ਤੋਂ ਬਾਅਦ 2007 ਵਿੱਚ ਸੁਖਪਾਲ ਸਿੰਘ ਖਹਿਰਾ ਵਿਧਾਇਕ ਬਣੇ। 2015 ਨੂੰ ਸੁਖਪਾਲ ਸਿੰਘ ਖਹਿਰਾ ਨੇ ਅਸਤੀਫ਼ਾ ਦਿੰਦਿਆਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਅਤੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

2017 ਵਿਧਾਨ ਸਭਾ ਚੋਣਾਂ ਦੌਰਾਨ ਸੁਖਪਾਲ ਸਿੰਘ ਖਹਿਰਾ ਹਲਕਾ ਭੁਲੱਥ ਤੋਂ ਵਿਧਾਇਕ ਬਣੇ, ਪਰ 2018 ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਮੁਅੱਤਲ ਕਰ ਦਿੱਤਾ। 2019 ਵਿੱਚ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਅਤੇ ਆਪਣੀ ਸਿਆਸੀ ਧਿਰ ਪੰਜਾਬ ਏਕਤਾ ਪਾਰਟੀ ਦਾ ਗਠਨ ਕੀਤਾ। ਇਸੇ ਪਾਰਟੀ ਦੇ ਨਾ ’ਤੇ ਬਠਿੰਡਾ ਤੋਂ ਪਾਰਲੀਮੈਂਟ ਚੋਣ ਸੁਖਪਾਲ ਸਿੰਘ ਖਹਿਰਾ ਨੇ ਲੜੀ ਅਤੇ ਚੋਣ ਹਾਰ ਗਏ ਅਤੇ ਫਿਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਅਤੇ ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਮੁੜ ਜੁਆਇਨ ਕਰ ਲਿਆ।

ਦੱਸ ਦਈਏ ਕਿ ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਵੀ ਸੁਖਪਾਲ ਸਿੰਘ ਖਹਿਰਾ ਵਲੋਂ ਲਗਾਤਾਰ ਹੀ ਕਾਂਗਰਸ ਦੇ ਵਿਧਾਇਕਾਂ ਖਿਲਾਫ ਆਪਣਾ ਮੋਰਚਾ ਖੋਲ੍ਹੀ ਰੱਖਿਆ ਅਤੇ ਪਾਰਟੀ ਹਾਈ ਕਮਾਂਡ ਨੂੰ ਲਗਾਤਾਰ ਸ਼ਿਕਾਇਤਾਂ ਕਰਦੇ ਰਹੇ। ਪਿਛਲੀ ਦਿਨੀਂ ਕਾਂਗਰਸ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾਏ ਜਾਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਵੱਲੋਂ ਲਗਾਤਾਰ ਕੈਬਨਿਟ ਮੰਤਰੀ ਬਣਾਏ ਗਏ ਰਾਣਾ ਸੋਢੀ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹੀ ਰੱਖਿਆ।

ਭਾਵੇ ਸੁਖਪਾਲ ਸਿੰਘ ਖਹਿਰਾ ਵੱਲੋਂ ਕਾਂਗਰਸ ਪਾਰਟੀ ਲਈ ਕੰਮ ਕੀਤਾ ਜਾ ਰਿਹਾ ਹੈ, ਪਰ ਕਾਂਗਰਸ ਦੇ ਨੁਮਾਇੰਦਿਆਂ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਲਗਾਤਾਰ ਵਿਰੋਧਤਾ ਕੀਤੀ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਦੇ ਸਿਆਸੀ ਭਵਿੱਖ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ ਜੇਕਰ 2022 ਦੀਆਂ ਚੋਣਾਂ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਦਿੱਤੀ ਜਾਂਦੀ ਤਾਂ ਉਨ੍ਹਾਂ ਦੇ ਸਿਆਸੀ ਜੀਵਨ ਵਿੱਚ ਖੜੋਤ ਆਉਣ ਦੀ ਸੰਭਾਵਨਾ ਪੈਦਾ ਹੋ ਜਾਵੇਗੀ।

ਜਗਦੇਵ ਸਿੰਘ ਕਮਾਲੂ

ਬਠਿੰਡਾ ਦੇ ਹਲਕਾ ਮੌੜ ਮੰਡੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਕੇ ਵਿਧਾਇਕ ਬਣਨ ਵਾਲੇ ਜਗਦੇਵ ਸਿੰਘ ਕਮਾਲੂ ਦਾ ਪਿਛੋਕੜ ਕਿਸਾਨੀ ਨਾਲ ਸਬੰਧਤ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਧਾਕੜ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ 15 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਉਣ ਵਾਲੇ ਜਗਦੇਵ ਸਿੰਘ ਕਮਾਲੂ ਵਲੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸੀ। ਪਰ ਪਿਛਲੇ ਦਿਨੀਂ ਵਾਪਰੀਆਂ ਘਟਨਾਕ੍ਰਮਾਂ ਤੋਂ ਸਾਹਮਣੇ ਆ ਰਿਹਾ ਹੈ ਕਿ ਜਗਦੇਵ ਸਿੰਘ ਕਮਾਲੂ ਨੂੰ ਕਾਂਗਰਸ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਨਹੀਂ ਮਿਲ ਰਿਹਾ ?

ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪ੍ਰੈਸ ਕਾਨਫਰੰਸ ਦੌਰਾਨ ਕੁਲਜੀਤ ਸਿੰਘ ਨਾਗਰਾ ਵੱਲੋਂ ਉਨ੍ਹਾਂ ਨੂੰ ਖ਼ਾਲੀ ਕੁਰਸੀ ’ਤੇ ਬੈਠਣ ਤੋਂ ਰੋਕਿਆ ਜਾਣਾ ਅਤੇ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਮੌੜ ਮੰਡੀ ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਗੋਰਾ ਵੱਲੋਂ ਉਨ੍ਹਾਂ ਦੇ ਹੱਥੋਂ ਨਿਯੁਕਤੀ ਪੱਤਰ ਖੋਹ ਲੈਣਾ, ਇਹ ਗੱਲਾਂ ਸਾਬਤ ਕਰਦੀਆਂ ਹਨ ਕਿ ਕਾਂਗਰਸ ਵੱਲੋਂ ਉਨ੍ਹਾਂ ਨੂੰ ਹਾਲੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ। ਦੂਜੇ ਪਾਸੇ ਭੁਪਿੰਦਰ ਸਿੰਘ ਗੋਰਾ ਹਲਕਾ ਇੰਚਾਰਜ ਮੌੜ ਮੰਡੀ ਵੱਲੋਂ ਆਪਣੀਆਂ ਲਗਾਤਾਰ ਸਿਆਸੀ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੇ ਆਪ ਨੂੰ ਮੌੜ ਮੰਡੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ ਜਿਸ ਕਾਰਨ ਜਗਦੇਵ ਸਿੰਘ ਕਮਾਲੂ ਦੀ ਕਾਂਗਰਸ ਪਾਰਟੀ ਵੱਲੋਂ ਉਮੀਦਵਾਰੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ।

ਪਿਰਮਲ ਸਿੰਘ ਧੌਲਾ

ਉੱਥੇ ਹੀ ਦੂਜੇ ਪਾਸੇ ਬੇਰੁਜ਼ਗਾਰ ਲਾਈਨਮੈਨਾਂ ਲਈ ਸੰਘਰਸ਼ ਕਰਨ ਵਾਲੇ ਪਿਰਮਲ ਸਿੰਘ ਧੌਲਾ ਨੇ ਆਪਣਾ ਸਿਆਸੀ ਜੀਵਨ ਆਮ ਆਦਮੀ ਪਾਰਟੀ ਤੋਂ ਸ਼ੁਰੂ ਕੀਤਾ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਭਦੌੜ ਤੋਂ ਚੋਣ ਲੜ ਵਿਧਾਨ ਸਭਾ ਪਹੁੰਚੇ। ਸੁਖਪਾਲ ਸਿੰਘ ਖਹਿਰਾ ਨਾਲ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਚ ਸ਼ਾਮਲ ਹੋਣ ਵਾਲੇ ਪਿਰਮਲ ਸਿੰਘ ਧੌਲਾ ਦਾ ਭਵਿੱਖ ਵੀ ਧੁੰਦਲਾ ਨਜ਼ਰ ਆ ਰਿਹਾ ਹੈ।

ਭਾਵੇ ਬਤੌਰ ਵਿਧਾਇਕ ਉਹ ਲਗਾਤਾਰ ਲੋਕਾਂ ਵਿੱਚ ਵਿਚਰ ਰਹੇ ਹਨ ਪਰ ਦੂਜੇ ਪਾਸੇ ਹਲਕਾ ਭਦੌੜ ਤੋਂ ਹੀ ਹਲਕਾ ਇੰਚਾਰਜ ਬੀਬੀ ਸੁਰਿੰਦਰ ਕੌਰ ਵਾਲੀਆਂ ਵੱਲੋਂ ਲਗਾਤਾਰ ਆਪਣੀਆਂ ਸਿਆਸੀ ਗਤੀਵਿਧੀਆਂ ਜਾਰੀ ਹਨ ਅਤੇ ਲਗਾਤਾਰ ਉਨ੍ਹਾਂ ਵੱਲੋਂ ਪਿਰਮਲ ਸਿੰਘ ਧੌਲਾ ਦੀਆਂ ਸਿਆਸੀ ਸਰਗਰਮੀਆਂ ਤੇ ਤਿੱਖੀਆਂ ਟਿੱਪਣੀਆਂ ਕੀਤੀਆਂ ਜਾਂਦੀਆਂ ਰਹੀਆਂ।

ਇਨ੍ਹਾਂ ਤਿੰਨਾਂ ਹੀ ਵਿਧਾਇਕਾਂ ਵੱਲੋਂ ਆਪਣੇ ਆਪ ਨੂੰ ਕਾਂਗਰਸ ਦੇ ਮਜ਼ਬੂਤ ਉਮੀਦਵਾਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ ਪਰ ਟਕਸਾਲੀ ਕਾਂਗਰਸੀਆਂ ਵੱਲੋਂ ਲਗਾਤਾਰ ਇਨ੍ਹਾਂ ਦੇ ਦੀਆ ਸਿਆਸੀ ਕਾਰਵਾਈਆਂ ਤੇ ਟਿੱਪਣੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਨਾਲ ਹੀ ਇਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾਂਦਾ ਹੈ। ਪਰ ਸਵਾਲ ਹੁਣ ਇਹ ਖੜ੍ਹਾ ਹੁੰਦਾ ਹੈ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਕੁਰਸੀ ਛੱਡ ਚੁੱਕੇ ਹਨ ਤਾਂ ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਚ ਸ਼ਾਮਲ ਹੋਣ ਵਾਲੇ ਇਹ ਤਿੰਨੇ ਵਿਧਾਇਕਾਂ ਦਾ ਸਿਆਸੀ ਭਵਿੱਖ ਕੀ ਹੋਵੇਗਾ ?

ਇਹ ਵੀ ਪੜੋ: ਸਿੱਧੂ OUT, ਕੈਪਟਨ 'IN' ਦਿੱਲੀ, ਕਾਂਗਰਸ ਬਣੀ ਬੁਝਾਰਤ

ETV Bharat Logo

Copyright © 2025 Ushodaya Enterprises Pvt. Ltd., All Rights Reserved.