ETV Bharat / city

'ਕਣਕ ਦੀ ਖਰੀਦ ਨੇ ਪੰਦਰਾਂ ਸਾਲ ਦਾ ਤੋੜਿਆ ਰਿਕਾਰਡ' - ਸਮਰਥਨ ਮੁੱਲ ਦੀਆਂ ਅਦਾਇਗੀਆਂ

ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ 13 ਅਪ੍ਰੈਲ ਨੂੰ ਕਣਕ ਦੀ ਕੁੱਲ ਖਰੀਦ 17 ਲੱਖ ਟਨ ਤੱਕ ਪਹੁੰਚ ਗਈ ਹੈ, ਜੋ ਕਿ ਪਿਛਲੇ ਪੰਦਰਾਂ ਸਾਲਾਂ ‘ਚ ਅੱਜ ਦੀ ਤਾਰੀਖ ਤੱਕ ਸਭ ਤੋਂ ਵੱਧ ਖਰੀਦ ਹੈ।

'ਕਣਕ ਦੀ ਖਰੀਦ ਨੇ ਪੰਦਰਾਂ ਸਾਲ ਦਾ ਤੋੜਿਆ ਰਿਕਾਰਡ'

author img

By

Published : Apr 14, 2022, 10:12 PM IST

ਚੰਡੀਗੜ੍ਹ: ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਸੂਬੇ ਦੀਆਂ ਖਰੀਦ ਏਜੰਸੀਆਂ ਨੇ ਰਾਜ ਵਿੱਚ ਅਨਾਜ ਦੀ ਖਰੀਦ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ 13 ਅਪ੍ਰੈਲ ਨੂੰ ਕਣਕ ਦੀ ਕੁੱਲ ਖਰੀਦ 17 ਲੱਖ ਟਨ ਤੱਕ ਪਹੁੰਚ ਗਈ ਹੈ, ਜੋ ਕਿ ਪਿਛਲੇ ਪੰਦਰਾਂ ਸਾਲਾਂ ‘ਚ ਅੱਜ ਦੀ ਤਾਰੀਖ ਤੱਕ ਸਭ ਤੋਂ ਵੱਧ ਖਰੀਦ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਨੇ ਹੁਣ ਤੱਕ 828 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਸਿੱਧੇ ਤੌਰ ‘ਤੇ ਕਰ ਦਿੱਤੀ ਹੈ ਜੋ ਕਿ ਹੁਣ ਤੱਕ ਇਸ ਤਾਰੀਖ ਤੱਕ ਕੀਤੀ ਸਭ ਤੋਂ ਵੱਧ ਅਦਾਇਗੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 871 ਕਰੋੜ ਰੁਪਏ ਦੇ ਵਾਧੂ ਭੁਗਤਾਨ ਵੀ ਕਲੀਅਰ ਕਰ ਦਿੱਤੇ ਗਏ ਹਨ ਅਤੇ ਸ਼ਨੀਵਾਰ ਨੂੰ ਬੈਂਕਾਂ ਦੇ ਮੁੜ ਖੁੱਲਦੇ ਹੀ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮਾਂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 14 ਤੋਂ 15 ਅਪ੍ਰੈਲ ਨੂੰ ਬੈਂਕ ਛੁੱਟੀਆਂ ਦੇ ਨਤੀਜੇ ਵਜੋਂ ਕੋਈ ਭੁਗਤਾਨ ਸੰਭਵ ਨਹੀਂ ਹੋਵੇਗਾ।

ਖਰੀਦ ਦੀ ਗਤੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਸੀਜਨ ਵਿੱਚ 13 ਅਪ੍ਰੈਲ ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 4.7 ਲੱਖ ਟਨ ਦੀ ਖਰੀਦ ਹੋਈ ਹੈ। ਉਨਾਂ ਕਿਹਾ ਕਿ ਅਣਵਿਕੀ ਕਣਕ ਦੀ ਕੁੱਲ ਮਾਤਰਾ ਇੱਕ ਦਿਨ ਦੀ ਆਮਦ ਨਾਲੋਂ ਬਹੁਤ ਘੱਟ ਹੈ, ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਖਰੀਦ ਕਿਸ ਕੁਸ਼ਲਤਾ ਨਾਲ ਹੋ ਰਹੀ ਹੈ।

ਕਣਕ ਦੀ ਵਧਦੀ ਵਿਸ਼ਵਵਿਆਪੀ ਮੰਗ ‘ਤੇ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 1 ਲੱਖ ਟਨ ਕਣਕ ਦੀ ਰਿਕਾਰਡ ਨਿੱਜੀ ਖਰੀਦ ਪਹਿਲਾਂ ਹੀ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲਾਂ ਦੀ ਇਸੇ ਮਿਤੀ ‘ਤੇ ਖਰੀਦ ਨਾਲੋਂ ਕਿਤੇ ਜ਼ਿਆਦਾ ਹੈ। ਉਸਨੇ ਅੱਗੇ ਕਿਹਾ ਕਿ ਹਰ ਗੁਜਰਦੇ ਦਿਨ ਦੇ ਨਾਲ ਨਿੱਜੀ ਖਰੀਦਦਾਰੀ ਵਧ ਰਹੀ ਹੈ।

ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਵੱਲੋਂ ਵਿੱਕਰੀ ਲਈ ਦਿੱਤੀ ਜਾ ਰਹੀ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।

ਇਹ ਵੀ ਪੜ੍ਹੋ: ਕਣਕ ਖਰੀਦ ਦੀ ਤੁਰੰਤ ਬਹਾਲੀ ਨੂੰ ਯਕੀਨੀ ਬਣਾਓ: ਭਗਵੰਤ ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.