ਚੰਡੀਗੜ੍ਹ: ਜਿੱਥੇ ਦੇਸ਼ ਭਰ 'ਚ 15 ਅਗਸਤ ਦੇ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਉੱਥੇ ਹੀ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਧਮਕੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ 'ਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਧਮਕੀ ਦਿੱਤੀ ਹੈ। ਕਿ ਜੇਕਰ ਮੁੱਖ ਮੰਤਰੀ ਵੱਲੋ ਆਜ਼ਾਦੀ ਦਿਹਾੜੇ 'ਤੇ ਝੰਡਾ ਲਹਿਰਾਇਆ ਤਾਂ ਆਪਣੀ ਸਿਆਸੀ ਮੌਤ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਟੈਲੀਫੋਨ ਸ਼ੰਦੇਸ 'ਚ ਕਿਹਾ, ਕਿ ਸਾਡੇ ਕਿਸਾਨ ਲਗਾਤਾਰ ਦਿੱਲੀ ਸ਼ੰਘਰਸ 'ਚ ਮਰ ਰਹੇ ਹਨ। ਅਜਿਹੇ ਵਿੱਚ ਝੰਡਾ ਚੜ੍ਹਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦੱਸਦਈਏ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ 'ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮਾਮਲੇ 'ਚ ਹਰਿਆਣਾ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਹੁਣ ਪੰਜਾਬ 'ਚ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਦੱਸਦਈਏ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਹਰਿਆਣਾ ਦੇ ਸੀਐੱਮ ਨੂੰ ਧਮਕੀ ਦੇਣ ਦੇ ਮਾਮਲੇ 'ਚ ਗੁਰੂਗ੍ਰਾਮ ਦੇ ਸਾਈਬਰ ਕ੍ਰਾਈਮ ਥਾਣੇ 'ਚ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਨਾ ਲਹਿਰਾਉਣ ਦੀ ਧਮਕੀ ਦਾ ਆਡੀਓ ਲਗਪਗ ਇੱਕ ਮਿੰਟ ਦਾ ਹੈ। ਇਸ ਆਡੀਓ 'ਚ ਕਿਹਾ ਗਿਆ ਹੈ, ਕਿ ਜਦੋਂ ਪੰਜਾਬ ਆਜ਼ਾਦ ਹੋਵੇਗਾ ਤਾਂ ਹਰਿਆਣਾ ਉਸ ਦਾ ਹਿੱਸਾ ਹੋਵੇਗਾ। ਇਹੀ ਨਹੀਂ ਆਡੀਓ 'ਚ ਪੰਨੂ ਨੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸਮੱਰਥਨ ਕਰਦੇ ਹੋਏ, ਆਜ਼ਾਦੀ ਦਿਹਾੜੇ 'ਤੇ ਸੂਬੇ 'ਚ ਹਿੰਸਾ ਦੀ ਵੀ ਚਿਤਾਵਨੀ ਦਿੱਤੀ ਹੈ। ਹਰਿਆਣਾ ਸਰਕਾਰ ਨੂੰ ਕਿਸਾਨਾਂ 'ਤੇ ਸਿੱਖਾਂ ਦਾ ਵਿਰੋਧੀ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ:- ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜੀ ਖਾਰਜ