ETV Bharat / city

ਚੰਨੀ ਨੇ ਸ਼ਾਹ ਤੋਂ ਸਰਹੱਦਾਂ ਸੀਲ ਕਰਨ ਸਬੰਧੀ ਦਖਲ ਦੇਣ ਦੀ ਕਿਉਂ ਕੀਤੀ ਮੰਗ ?

ਮੁੱਖ ਮੰਤਰੀ ਚੰਨੀ (CM Channi) ਵੱਲੋਂ ਨਸ਼ਿਆਂ ਤੇ ਹਥਿਆਰਾਂ ਦੀ ਨਾਜਾਇਜ਼ ਸਪਲਾਈ ਰੋਕਣ ਲਈ ਸਰਹੱਦਾਂ ਸੀਲ ਕਰਨ ਹਿੱਤ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਚੰਨੀ ਵੱਲੋਂ ਸ਼ਾਹ ਕੋਲ ਲਖੀਮਪੁਰ ਘਟਨਾ, ਖੇਤੀ ਕਾਨੂੰਨਾਂ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਮੁੱਦਾ ਵੀ ਚੁੱਕਿਆ ਗਿਆ ਹੈ।

Why did Chanਚੰਨੀ ਨੇ ਸ਼ਾਹ ਤੋਂ ਸਰਹੱਦਾਂ ਸੀਲ ਕਰਨ ਸਬੰਧੀ ਦਖਲ ਦੇਣ ਦੀ ਕਿਉਂ ਕੀਤੀ ਮੰਗ ?  ni ask Shah to intervene in sealing the borders?
ਚੰਨੀ ਨੇ ਸ਼ਾਹ ਤੋਂ ਸਰਹੱਦਾਂ ਸੀਲ ਕਰਨ ਸਬੰਧੀ ਦਖਲ ਦੇਣ ਦੀ ਕਿਉਂ ਕੀਤੀ ਮੰਗ ?
author img

By

Published : Oct 5, 2021, 10:28 PM IST

ਨਵੀਂ ਦਿੱਲੀ: ਸੂਬੇ ਵਿੱਚ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਰੋਕਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਮਦਦ ਮਿਲੇਗੀ। ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਮਗਰੋਂ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਨਾਲ ਉਨਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ਹੈ।

ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਉਨਾਂ ਦੀ ਸੁਖਾਵੇਂ ਮਾਹੌਲ ਵਿੱਚ ਹੋਈ ਗੱਲਬਾਤ ਤੋਂ ਬਾਅਦ ਇਸਦੇ ਉਸਾਰੂ ਸਿੱਟੇ ਨਿਕਲਣ ਦੀ ਆਸ ਹੈ।

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ (Kartarpur Sahib Crossing) ਨੂੰ ਮੁੜ ਤੋਂ ਖੋਲ੍ਹਣ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਕਿਹਾ ਕਿ ਇਸ ਸਬੰਧੀ ਛੇਤੀ ਹੀ ਕੋਈ ਫੈਸਲਾ ਲਿਆ ਜਾਵੇ ਤਾਂ ਜੋ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਇਸ ਸਬੰਧੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਉਹ ਵਿਸਥਾਰ ਸਹਿਤ ਚਰਚਾ ਮਗਰੋਂ ਲਾਂਘਾ ਖੋਲ੍ਹਣ ਸਬੰਧੀ ਫੈਸਲਾ ਲੈਣਗੇ।

ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਖੇਤੀ ਕਾਨੂੰਨ ਛੇਤੀ ਹੀ ਰੱਦ ਕਰਨ ਲਈ ਬੇਨਤੀ ਕੀਤੀ। ਲਖੀਮਪੁਰ ਖੇੜੀ ਹਾਦਸੇ (Lakhimpur Kheri accident) ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਜਿਹੇ ਜ਼ਾਲਮਾਨਾ ਕਾਰੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨਾਂ ਇਹ ਵੀ ਕਿਹਾ ਕਿ ਇਸ ਮੰਦਭਾਗੇ ਹਾਸਦੇ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਜਾ ਰਹੇ ਉਨਾਂ ਦੇ ਆਗੂਆਂ ਨੂੰ ਜਿਸ ਢੰਗ ਨਾਲ ਗ੍ਰਿਫਤਾਰ ਕੀਤਾ ਗਿਆ, ਉਹ ਨਿੰਦਣਯੋਗ ਹੈ ਅਤੇ ਇਹ ਚਲਨ ਰੁਕਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਮੁੱਖ ਮੰਤਰੀ ਅਤੇ ਅਮਿਤ ਸ਼ਾਹ ਦੀ ਮੀਟਿੰਗ 'ਚ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ETV Bharat Logo

Copyright © 2024 Ushodaya Enterprises Pvt. Ltd., All Rights Reserved.