ਚੰਡੀਗੜ੍ਹ : ਪੰਜਾਬ ਰੋਡਵੇਜ਼ ਪਨਬੱਸ ਕਾਂਟ੍ਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨ ਵਾਸਤੇ ਹੜਤਾਲ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ ਪੰਜਾਬ ਭਰ ਦੇ ਵਿੱਚ ਤਕਰੀਬਨ 5500 ਬੱਸਾਂ ਦਾ ਚੱਕਾ ਜਾਮ ਹੋ ਗਿਆ। ਚੰਡੀਗੜ੍ਹ ਵਿੱਚ ਪੰਜਾਬ ਰੋਡਵੇਜ਼ ਯੂਨੀਅਨ ਵੱਲੋਂ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਰੱਖੀ ਗਈ।
ਇਹ ਵੀ ਪੜ੍ਹੋ:ਸਿੱਖ ਕੁੜੀਆਂ ਦਾ ਧਰਮ ਪਰਿਵਰਤਨ ਮਾਮਲਾ: ਦਿੱਲੀ ਤੋਂ ਜੰਮੂ ਤੱਕ ਧਰਨੇ, ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਾਰਵਾਈ ਦਾ ਭਰੋਸਾ
ਚੰਡੀਗੜ੍ਹ ਵਿਖੇ ਇਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਤੋਂ ਪੱਕੇ ਹੋਣ ਦੀ ਮੰਗ ਕੀਤੀ ਅਤੇ ਸਰਕਾਰ 'ਤੇ ਵਾਅਦੇ ਪੂਰੇ ਨਾ ਕਰਨ ਦਾ ਆਰੋਪ ਲਾਇਆ।