ETV Bharat / city

ਕਿਸਾਨਾਂ ਲਈ ਲਾਹੇਵੰਦ ਸਾਬਿਤ ਹੋਵੇਗੀ ਸਰਬ ਪਾਰਟੀ ਬੈਠਕ ?

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਵਨ ਸੈਕਟਰ 3 'ਚ ਸਰਬ ਪਾਰਟੀ ਦੀ ਬੈਠਕ ਬੁਲਾਈ ਗਈ, ਇਸ ਵਿੱਚ ਸੂਬੇ ਦੀ ਸਾਰੀ ਸਿਆਸੀ ਪਾਰਟੀਆਂ ਨੇ ਸ਼ਿਰਕਤ ਕੀਤੀ।

'ਕੀ ਕਿਸਾਨਾਂ ਲਈ ਲਾਹੇਵੰਦ ਸਾਬਿਤ ਹੋਵੇਗੀ ਸਰਬ ਪਾਰਟੀ ਦੀ ਬੈਠਕ'

author img

By

Published : Feb 2, 2021, 10:44 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਵਨ ਸੈਕਟਰ 3 'ਚ ਸਰਬ ਪਾਰਟੀ ਦੀ ਬੈਠਕ ਬੁਲਾਈ ਗਈ, ਇਸ ਵਿੱਚ ਸੂਬੇ ਦੀ ਸਾਰੀ ਸਿਆਸੀ ਪਾਰਟੀਆਂ ਨੇ ਸ਼ਿਰਕਤ ਕੀਤੀ। ਬੈਠਕ ਦੇ ਵਿੱਚ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਣ ਸਣੇ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਅਸਰਹੀਣ ਕਰਨ ਲਈ ਸੋਧ ਬਿੱਲ ਦੁਬਾਰਾ ਲਿਆਏ ਜਾਣ ਦਾ ਮਤਾ ਪਾਸ ਕੀਤਾ ਗਿਆ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨੂੰ ਸੁਰੱਖਿਆ ਦੇਣ ਦੀ ਮੰਗ ਦਾ ਜਵਾਬ ਦਿੰਦਿਆਂ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਦੀ ਸੁਰੱਖਿਆ ਦਾ ਜ਼ਿੰਮਾ ਨੈਸ਼ਨਲ ਸਕਿਉਰਿਟੀ ਹਵਾਲੇ ਹੈ।

ਉੱਥੇ ਕਿਸੇ ਵੀ ਸੂਬੇ ਦੀ ਪੁਲਿਸ ਫੋਰਸ ਸੁਰੱਖਿਆ ਨਹੀਂ ਕਰ ਸਕਦੀ ਤੇ ਕਿਸਾਨਾਂ ਨੂੰ ਅੰਦੋਲਨ ਵਿੱਚ ਬਿਜਲੀ ਪਾਣੀ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪੰਜਾਬ ਤੋਂ ਪਾਣੀ ਦੇ ਟੈਂਕਰ ਭੇਜਣ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਰੰਧਾਵਾ ਨੇ ਭਾਜਪਾ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲਾਲ ਕਿਲ੍ਹੇ ਤੱਕ ਕਿਸਾਨਾਂ ਨੂੰ ਪਹੁੰਚਾਉਣ ਵਾਲੇ ਲੋਕ ਕੌਣ ਹਨ ਇਸ ਦੀ ਵੀ ਜਾਂਚ ਕੀਤੀ ਜਾਵੇ ਤੇ ਨਿਸ਼ਾਨ ਸਾਹਿਬ ਦੇ ਝੰਡੇ ਦੀ ਆੜ ਵਿੱਚ ਕਿਸਾਨਾਂ ਨੂੰ ਭਾਜਪਾ ਬਦਨਾਮ ਕਰਨਾ ਚਾਹੁੰਦੀ ਹੈ।

'ਕੀ ਕਿਸਾਨਾਂ ਲਈ ਲਾਹੇਵੰਦ ਸਾਬਿਤ ਹੋਵੇਗੀ ਸਰਬ ਪਾਰਟੀ ਦੀ ਬੈਠਕ'

ਇਸ ਦੌਰਾਨ ਵਿਰੋਧੀ ਧਿਰ ਆਗੂ ਨੇ ਸਰਬ ਪਾਰਟੀ ਬੈਠਕ ਵਿੱਚੋਂ ਵਾਕਆਊਟ ਕਰ ਬਾਹਰ ਆਏ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਾਣੀਆਂ ਦੇ ਮੁੱਦੇ ਤੇ ਬੁਲਾਈ ਪਿਛਲੀ ਸਰਬ ਪਾਰਟੀ ਬੈਠਕ ਦੇ ਮਤੇ ਨੂੰ ਪੂਰ ਨਹੀਂ ਚਾੜ੍ਹਿਆ। ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਮਿਲਣ ਦੀ ਤਾਰੀਕ ਦਾ ਐਲਾਨ ਕਰਨ ਦੀ ਮੰਗ ਕੀਤੀ ਤੇ ਤਾਰੀਕ ਨਾ ਦੇਣ ਤੇ ਸਾਰੀਆਂ ਸਿਆਸੀ ਧਿਰਾਂ ਵੱਲੋਂ ਪ੍ਰਧਾਨ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣ ਦੀ ਮੰਗ ਕੀਤੀ। ਮੁੱਖ ਮੰਤਰੀ ਵੱਲੋਂ ਇਨ੍ਹਾਂ ਦੀ ਮੰਗ ਨਾ ਮੰਨ-ਮਤੇ ਵਿੱਚ ਨਾ ਪਾਉਣ ਦੀ ਗੱਲ ਆਖੀ ਅਤੇ ਨਾ ਹੀ ਕਿਸਾਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਤੇ ਮੁੱਖ ਮੰਤਰੀ ਨੇ ਕੋਈ ਸਹਿਮਤੀ ਜਤਾਈ।

ਉੱਥੇ ਹੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਨ ਸਣੇ ਕਿਸਾਨ ਆਗੂ ਉੱਪਰ ਪਾਏ ਗਏ ਕੇਸ ਵਾਪਸ ਲਏ ਜਾਣ ਦੀ ਮੰਗ ਕੀਤੀ ਗਈ। ਅਕਾਲੀ ਦਲ ਵੱਲੋਂ ਸਰਬ ਪਾਰਟੀ ਦੀ ਬੈਠਕ ਵਿੱਚ ਰਾਕੇਸ਼ ਟਿਕੈਤ ਦਾ ਧੰਨਵਾਦ ਵੀ ਕੀਤਾ ਤਾਂ ਉੱਥੇ ਹੀ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋ ਚੁੱਕੇ ਕਿਸਾਨਾ ਦੇ ਉਪਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਨ ਦੀ ਮੰਗ ਕੀਤੀ ਗਈ। ਇਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਹਨ, ਉਨ੍ਹਾਂ ਉਪਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰ ਦਿੱਤਾ ਜਾਵੇਗਾ।

ਬੈਠਕ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਸਣੇ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਸੂਬੇ ਦੇ ਸੰਘੀ ਢਾਂਚੇ ਨੂੰ ਖ਼ਤਮ ਕਰਨ ਦੀ ਗੱਲ ਆਮ ਆਦਮੀ ਪਾਰਟੀ ਸਣੇ ਸਾਰੀ ਸਿਆਸੀ ਧਿਰਾਂ ਵੱਲੋਂ ਕਹੀ ਜਾਂਦੀ ਹੈ। ਦੂਜੇ ਪਾਸੇ ਹੁਣ ਆਮ ਆਦਮੀ ਪਾਰਟੀ ਕਿਸਾਨਾਂ ਲਈ ਪੁਲਿਸ ਸੁਰੱਖਿਆ ਪੰਜਾਬ ਸਰਕਾਰ ਕੋਲੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਨੂੰ ਕਿਸੇ ਹੋਰ ਸੂਬੇ ਦੀ ਪੁਲਿਸ ਪੰਜਾਬ ਵਿੱਚ ਆਵੇਗੀ ਤਾਂ ਫਿਰ ਸੂਬੇ ਦੇ ਸੰਘੀ ਢਾਂਚੇ ਨੂੰ ਸੱਟ ਮਾਰਨ ਦੀ ਗੱਲ ਆਖ ਸਿਆਸਤ ਕੀਤੀ ਜਾਵੇਗੀ। ਇਸ ਸਮੇਂ ਸਾਰੀ ਸਿਆਸੀ ਧਿਰਾਂ ਨੂੰ ਮਿਲ ਕੇ ਕਿਸਾਨ ਅੰਦੋਲਨ ਬਾਬਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੈਠਕ ਕਰਨੀ ਚਾਹੀਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.