ਚੰਡੀਗੜ੍ਹ: ਖੇਤੀ ਆਰਡੀਨੈਂਸਾਾਂ ਨੇ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ। ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਨੂੰ ਉਸ ਵੇਲੇ ਸੇਕ ਲੱਗਿਆ ਜਦੋਂ ਲੋਕ ਸਭਾ ਸੈਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਈ ਸ਼ੱਕ ਜ਼ਾਹਰ ਕੀਤਾ ਤੇ ਕਿਹਾ ਕਿ ਇਸ ਬਾਬਤ ਅਕਾਲੀ ਦਲ ਅਤੇ ਕਿਸਾਨਾਂ ਦੀ ਕੋਈ ਰਾਏ ਨਹੀਂ ਲਈ ਗਈ।
ਸੁਖਬੀਰ ਬਾਦਲ ਦੇ ਇਸ ਬਿਆਨ ਤੋਂ ਬਾਅਦ ਭਾਜਪਾ ਦੇ ਸੀਨੀਅਰ ਲੀਡਰ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਉਹ ਆਪਣਾ ਛੋਟਾ ਭਰਾ ਤੇ ਬੇਟਾ ਸਮਝਦੇ ਹਨ। ਉੁਨ੍ਹਾਂ ਦੱਸਿਆ ਕਿਹਾ ਕਿ ਅਕਾਲੀ ਦਲ ਨਾਲ ਉਨ੍ਹਾਂ ਵੱਲੋਂ ਕੋਈ ਵੀ ਗੱਠਜੋੜ ਤੋੜਨ ਦੀ ਗੱਲ ਨਹੀਂ ਕੀਤੀ ਜਾ ਰਹੀ। ਮਦਨ ਮਿੱਤਲ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਵਿਰੋਧੀਆਂ ਦੀ ਚਾਲ ਵਿੱਚ ਫਸ ਗਿਆ ਹੈ ਤੇ ਉਨ੍ਹਾਂ ਨੂੰ ਵੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ ਦੀਆਂ ਚਰਚਾ ਦਾ ਪਤਾ ਲੱਗਿਆ ਹੈ। ਮਿੱਤਲ ਨੇ ਇਹ ਸਾਫ ਜ਼ਰੂਰ ਕਿਹਾ ਕਿ ਭਾਜਪਾ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਅੱਧੀਆਂ ਸੀਟਾਂ 'ਤੇ ਲੜਨ ਦੀ ਗੱਲ ਜ਼ਰੂਰ ਆਖੀ ਜਾ ਰਹੀ ਸੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਣੇ ਗਿਆਰਾਂ ਮੈਂਬਰੀ ਵਫ਼ਦ ਨੇ ਰਾਜਪਾਲ ਵੀਪੀ ਬਦਨੌਰ ਨਾਲ ਖੇਤੀ ਆਰਡੀਨੈਂਸਾਂ ਦੇ ਵਿਰੋਧ ਸਬੰਧੀ ਇੱਕ ਮੁਲਾਕਾਤ ਕੀਤੀ ਤੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਹਰ ਵਾਰ ਕੁਰਬਾਨੀ ਦੀ ਗੱਲ ਕਰਦਾ ਹੈ ਪਰ ਕੁਰਬਾਨੀ ਨਾਲੋਂ ਉਨ੍ਹਾਂ ਨੂੰ ਆਪਣੀ ਕੇਂਦਰ ਦੀ ਕੁਰਸੀ ਪਿਆਰੀ ਹੈ।