ETV Bharat / city

ਵਿਵਾਦਾਂ ਵਿੱਚ ਆਪ ਵਿਧਾਇਕ, ਦੂਜੀ ਪਤਨੀ ਨੇ ਧੋਖੇ ਨਾਲ ਵਿਆਹ ਅਤੇ ਕੁੱਟਮਾਰ ਦੇ ਲਾਏ ਇਲਜ਼ਾਮ

ਇੱਕ ਮਹਿਲਾ ਵਲੋਂ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮਹਿਲਾ ਦਾ ਇਲਜ਼ਾਮ ਹੈ ਕਿ ਵਿਧਾਇਕ ਵਲੋਂ ਉਸ ਨਾਲ ਧੋਖੇ ਨਾਲ ਵਿਆਹ ਕੀਤਾ ਗਿਆ ਤੇ ਉਸ ਦੀ ਹੁਣ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਨਾਲ ਹੀ ਧਮਕਾਇਆ ਵੀ ਜਾਂਦਾ ਹੈ।

ਵਿਵਾਦਾਂ ਵਿੱਚ ਆਪ ਵਿਧਾਇਕ
ਵਿਵਾਦਾਂ ਵਿੱਚ ਆਪ ਵਿਧਾਇਕ
author img

By

Published : Aug 17, 2022, 8:47 PM IST

ਚੰਡੀਗੜ੍ਹ: ਪੰਜਾਬ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਨੇ ਉਨ੍ਹਾਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਵਿਧਾਇਕ ਪਠਾਨਮਾਜਰਾ ਦੀ ਪਤਨੀ ਹੋਣ ਦਾ ਦਾਅਵਾ ਕਰਨ ਵਾਲੀ ਔਰਤ ਥਾਣਾ ਜ਼ੀਰਕਪੁਰ ਪੁੱਜੀ।

ਔਰਤ ਨੇ ਸ਼ਿਕਾਇਤ ਕੀਤੀ ਕਿ ਪਠਾਨਮਾਜਰਾ ਨੇ ਧੋਖੇ ਨਾਲ ਉਸ ਨਾਲ ਦੂਜਾ ਵਿਆਹ ਕਰਵਾਇਆ ਅਤੇ ਬਾਅਦ ਵਿਚ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਕਤ ਔਰਤ ਨੇ ਵਿਧਾਇਕ ਪਠਾਨਮਾਜਰਾ 'ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵੀ ਲਾਏ ਹਨ। ਵਿਧਾਇਕ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਦਰਅਸਲ ਵਿਧਾਇਕ ਪਠਾਨਮਾਜਰਾ ਦਾ ਇੱਕ ਕਥਿਤ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵਿਧਾਇਕ ਦਾ ਕਹਿਣਾ ਹੈ ਕਿ ਇਹ ਵੀਡੀਓ ਉਸ ਦੀ ਦੂਜੀ ਪਤਨੀ ਨੇ ਬਣਾਈ ਹੈ ਅਤੇ ਉਸ ਨੇ ਇਹ ਵੀਡੀਓ ਵਾਇਰਲ ਕੀਤੀ ਹੈ। ਵਿਧਾਇਕ ਅਨੁਸਾਰ ਉਸ ਨੇ ਇੱਕ ਸਾਲ ਪਹਿਲਾਂ ਦੂਜਾ ਵਿਆਹ ਕੀਤਾ ਸੀ।

ਪਠਾਨਮਾਜਰਾ ਨੇ ਦੋਸ਼ ਲਾਇਆ ਕਿ ਉਸ 'ਤੇ ਤਬਾਦਲੇ ਅਤੇ ਰਿਸ਼ਵਤ ਲੈਣ ਲਈ ਦਬਾਅ ਪਾਇਆ ਜਾ ਰਿਹਾ ਸੀ, ਜਿਸ ਤੋਂ ਇਨਕਾਰ ਕਰਨ 'ਤੇ ਇਹ ਵੀਡੀਓ ਵਾਇਰਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦੂਜੀ ਪਤਨੀ ਸਿਆਸੀ ਵਿਰੋਧੀਆਂ ਦੇ ਸੰਪਰਕ ਵਿੱਚ ਹੈ। ਉਸ ਨੇ ਦੂਜੀ ਪਤਨੀ 'ਤੇ ਵੀ ਉਸ ਨੂੰ ਵਿਆਹ ਕਰਵਾਉਣ ਲਈ ਬਲੈਕਮੇਲ ਕਰਨ ਦਾ ਦੋਸ਼ ਲਾਇਆ ਹੈ।

ਇਹ ਵੀ ਪੜ੍ਹੋ: ਗੁਰਬਤ ਭਰੀ ਜ਼ਿੰਦਗੀ ਜਿਊਣ ਨੂੰ ਮਜ਼ਬੂਰ ਕਾਮਨਵੈਲਥ ਗੋਲਡ ਮੈਡਲਿਸਟ ਰਮਨਦੀਪ ਕੌਰ

ETV Bharat Logo

Copyright © 2024 Ushodaya Enterprises Pvt. Ltd., All Rights Reserved.