ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਦੱਸ ਦਈਏ ਕਿ ਜਿਸ ਮਹਿਲਾ ਨੇ ਵਿਧਾਇਕ ਉੱਤੇ ਧਮਕਾਉਣ ਅਤੇ ਪੈਸੇ ਮੰਗਣ ਦੇ ਇਲਜ਼ਾਮ ਲਗਾਏ ਸੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਲੋਂ ਸੁਰੱਖਿਆ ਦੀ ਮੰਗ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਹਾਈਕੋਰਟ ਨੇ ਸਰਕਾਰੀ ਵਕੀਲ ਕੋਲੋਂ ਮਾਮਲੇ ਸਬੰਧੀ ਸਟੇਟਸ ਰਿਪੋਰਟ ਮੰਗੀ ਹੈ ਜਿਸ ਉੱਤੇ ਸਰਕਾਰੀ ਵਕੀਲ ਨੇ ਹਾਈਕੋਰਟ ਕੋਲੋਂ ਸਮਾਂ ਮੰਗਿਆ ਹੈ।
ਦੱਸ ਦਈਏ ਕਿ ਦੋਰਾਹਾ ਵਿੱਚ ਮਹਿਲਾ ਵੱਲੋਂ ਆਈਲੈਟਸ ਸੈਂਟਰ ਚਲਾਇਆ ਜਾਂਦਾ ਹੈ। ਪਟੀਸ਼ਨਕਰਤਾ ਦਾ ਇਲਜ਼ਾਮ ਹੈ ਕਿ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਹਰ ਇੱਕ ਮਹੀਨੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਉਸਦੇ ਘਰ ਕੁਝ ਲੋਕ ਵੀ ਭੇਜੇ ਜਾ ਰਹੇ ਸਨ। ਇਨ੍ਹਾਂ ਹੀ ਨਹੀਂ ਪੈਸੇ ਨਾ ਦੇਣ ਦੇ ਕਾਰਨ ਉਸ ਨੂੰ ਜਬਰਦਸਤੀ ਵਿਧਾਇਕ ਨੇ ਆਪਣੇ ਦਫਤਰ ਬੁਲਾ ਕੇ ਧਮਕਾਇਆ ਵੀ ਸੀ।
ਇਸ ਸਬੰਧੀ ਵਕੀਲ ਨੇ ਦੱਸਿਆ ਹੈ ਕਿ ਪਟੀਸ਼ਨਕਰਤਾ ਦੇ ਖਿਲਾਫ ਪਰਚਾ ਕਰਵਾ ਦਿੱਤਾ ਗਿਆ ਹੈ। ਇਹ ਸਾਰਾ ਮਾਮਲਾ ਪਿਛਲੇ ਮਹੀਨੇ ਦਾ ਹੈ। ਫਿਲਹਾਲ ਮਹਿਲਾ ਵੱਲੋਂ ਖੁਦ ਦੀ ਜਾਨ ਨੂੰ ਖਤਰਾ ਵੀ ਦੱਸਿਆ ਜਾ ਰਿਹਾ ਹੈ।
ਇਹ ਵੀ ਪੜੋ: ਭ੍ਰਿਸ਼ਟਾਚਾਰ ਦੇ ਮੁਕੱਦਮੇ ਵਿਚ ਭਗੌੜੇ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ ਕਾਬੂ