ETV Bharat / city

'ਝੋਨਾ ਮਾਫ਼ੀਆ' ਲਈ ਕੰਮ ਕਰ ਰਹੇ ਹਨ ਕੈਪਟਨ: ਮੀਤ ਹੇਅਰ - ਆਮ ਆਦਮੀ ਪਾਰਟੀ

ਕੇਂਦਰ ਦੀ ਸਰਕਾਰ ਨੇ ਝੋਨੇ ਦੀ ਖ਼ਰੀਦ ਲਈ 30 ਨਵੰਬਰ ਨਿਸ਼ਚਿਤ ਕੀਤੇ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਜਾਰੀ ਕੀਤੇ ਇਸ ਹੁਕਮ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ।

Working for 'Paddy Mafia' Captain amrinder singh: Meet Hair
'ਝੋਨਾ ਮਾਫ਼ੀਆ' ਲਈ ਕੰਮ ਕਰ ਰਹੇ ਹਨ ਕੈਪਟਨ: ਮੀਤ ਹੇਅਰ
author img

By

Published : Nov 17, 2020, 5:22 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੈਂਕੜੇ ਖਰੀਦ ਕੇਂਦਰਾ ਵਿੱਚ ਝੋਨੇ ਦੀ ਖ਼ਰੀਦ ਬੰਦ ਕਰਕੇ ਕਿਸਾਨਾਂ ਲਈ ਅਚਾਨਕ ਵੱਡੀ ਬਿਪਤਾ ਪੈਦਾ ਕਰਨ ਲਈ ਸਰਕਾਰ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਕਿਸਾਨ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਹੈਡਕੁਆਟਰ ਤੋਂ ਜਾਰੀ 1 ਬਿਆਨ ਵਿੱਚ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ 'ਤੇ ਪੰਜਾਬ ਸਰਕਾਰ ਨੇ ਸੰਘਰਸ਼ ਨੂੰ ਖ਼ਤਮ ਕਰਾਉਣ ਲਈ ਦਬਾਅ ਬਣਾਉਣ ਦੇ ਇਰਾਦੇ ਨਾਲ ਇਹ ਕਦਮ ਚੁੱਕਿਆ ਹੈ।

  • ਕਿਸਾਨ ਵੱਲੋਂ ਪੁੱਤਾਂ ਦੇ ਵਾਂਗ ਪਾਲੀ ਫ਼ਸਲ ਮੰਡੀਆਂ ਵਿੱਚ ਕੈਪਟਨ ਸਰਕਾਰ ਅਤੇ ਮੰਡੀਕਰਨ ਬੋਰਡ ਦੀਆਂ ਨਲਾਇਕੀਆਂ ਕਰਕੇ ਖ਼ਰਾਬ ਹੋ ਰਹੀ ਹੈ। ਕਿਸਾਨਾਂ ਦੇ ਇਸ ਆਰਥਿਕ ਨੁਕਸਾਨ ਦੀ ਜ਼ਿੰਮੇਵਾਰ ਕੈਪਟਨ ਸਰਕਾਰ ਫ਼ਸਲ ਦੇ ਨੁਕਸਾਨ ਦੀ ਭਰਪਾਈ ਕਰੇ ਅਤੇ ਮੰਡੀ ਬੋਰਡ ਦੇ ਭ੍ਰਿਸ਼ਟ ਅਧਿਕਾਰੀਆਂ 'ਤੇ ਲਗਾਮ ਕਸੇ - @meet_hayerhttps://t.co/t0DJM8lzor

    — AAP Punjab (@AAPPunjab) November 16, 2020 " class="align-text-top noRightClick twitterSection" data=" ">

ਹੇਅਰ ਨੇ ਕਿਹਾ ਕਿ ਦਿਨ ਰਾਤ 1 ਕਰਕੇ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੂੰ ਪਹਿਲਾਂ ਸਰਕਾਰੀ ਅਧਿਕਾਰੀਆਂ ਨੇ ਖ਼ਰੀਦ ਦੇ ਮਾਪਦੰਡ 'ਤੇ ਉੱਤਰਦੀ ਫ਼ਸਲ ਨੂੰ ਵੀ ਸਮੇਂ ਸਿਰ ਨਹੀਂ ਖਰੀਦਿਆਂ ਅਤੇ ਹੁਣ ਜਦੋਂ ਵੱਡੀ ਪੱਧਰ 'ਤੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਈ ਹੈ ਤਾਂ ਅਚਾਨਕ ਸਰਕਾਰ ਨੇ ਇਹ ਤੁਗ਼ਲਕੀ ਫ਼ਰਮਾਨ ਜਾਰੀ ਕਰ ਦਿੱਤਾ। ਆਪ ਆਗੂ ਨੇ ਕਿਹਾ ਕਿ ਜਦੋਂ ਕੇਂਦਰ ਦੀ ਸਰਕਾਰ ਨੇ ਝੋਨੇ ਦੀ ਖ਼ਰੀਦ ਲਈ 30 ਨਵੰਬਰ ਨਿਸ਼ਚਿਤ ਕੀਤੇ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਜਾਰੀ ਕੀਤੇ ਇਸ ਹੁਕਮ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਜੋ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੇ ਹਨ, ਪਰ ਜਦੋਂ ਵੀ ਇਨ੍ਹਾਂ ਦੀ ਸਰਕਾਰ ਵੱਲੋਂ ਹੁਕਮ ਜਾਰੀ ਹੁੰਦੇ ਹਨ ਤਾਂ ਲੋਕ ਵਿਰੋਧੀ ਹੋਣ ਦੀ ਅਸਲੀਅਤ ਸਾਹਮਣੇ ਆ ਜਾਂਦੀ ਹੈ।

ਆਗੂ ਨੇ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਦੀ ਥਾਂ ਹਰ ਤਰ੍ਹਾਂ ਦੇ ਮਾਫ਼ੀਆ ਲਈ ਕੰਮ ਕਰਦੀ ਹੈ। ਇਹ ਕਦਮ ਵੀ ਸਰਕਾਰ ਵੱਲੋਂ ਖ਼ਰੀਦੋ ਫ਼ਰੋਖ਼ਤ ਕਰਨ ਵਾਲੇ ਝੋਨਾ ਮਾਫ਼ੀਏ ਲਈ ਚੁੱਕਿਆ ਗਿਆ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲਾਕਡਾਊਨ ਦੀ ਆੜ ਵਿੱਚ ਬਾਹਰੀ ਸੂਬਿਆਂ ਤੋਂ ਆਇਆ ਝੋਨਾ ਤਾਂ ਪਹਿਲ ਦੇ ਆਧਾਰ 'ਤੇ ਖ਼ਰੀਦ ਲਿਆ, ਪਰ ਪੰਜਾਬ ਦਾ ਕਿਸਾਨ ਝੋਨਾ ਲੈ ਕੇ ਮੰਡੀਆਂ ਵਿੱਚ ਰੁਲ ਰਿਹਾ ਹੈ।

'ਆਪ' ਆਗੂ ਨੇ ਕਿਹਾ ਕਿ ਸਰਕਾਰ ਨੇ 1 ਸਾਜ਼ਿਸ਼ ਦੇ ਤਹਿਤ ਪਹਿਲਾਂ ਤਾਂ ਬਹਾਨੇਬਾਜ਼ੀ ਕਰਕੇ ਕਿਸਾਨਾਂ ਦੀ ਫ਼ਸਲ ਨਹੀਂ ਚੁੱਕੀ ਅਤੇ ਹੁਣ ਜਦੋਂ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਦੀ ਰਾਖੀ ਬੈਠੇ ਹੋਏ ਹਨ ਤਾਂ ਅਚਾਨਕ ਇਹ ਹੁਕਮ ਜਾਰੀ ਕਰ ਦਿੱਤੇ। ਆਗੂ ਨੇ ਕਿਹਾ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਕੈਪਟਨ ਦੀ ਸਰਕਾਰ ਅਕਸਰ ਅਜੇ ਵੀ ਰਾਜ਼ਾਸ਼ਾਹੀ ਵਾਂਗ ਹੀ ਹੁਕਮ ਜਾਰੀ ਕਰ ਰਹੀ ਹੈ, ਜਦੋਂ ਕਿ ਲੋਕਾਂ ਦੀ ਸਹੂਲਤ ਦੇ ਮੁਤਾਬਿਕ ਕੰਮ ਕਰਨਾ ਚਾਹੀਦਾ ਹੈ। ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਅਧਿਕਾਰੀਆਂ ਬੰਦ ਦਫ਼ਤਰਾਂ ਵਿੱਚ ਬੈਠੇ ਪੱਤਰ ਜਾਰੀ ਕਰ ਰਹੇ ਹਨ, ਜਿਨ੍ਹਾਂ ਨੇ ਕਦੇ ਵੀ ਬਾਹਰ ਜਾ ਕੇ ਲੋਕਾਂ ਦਾ ਹਾਲ ਨਹੀਂ ਪੁੱਛਿਆ।

ਪਾਰਟੀ ਆਗੂ ਨੇ ਕਿਹਾ ਕਿ ਆਰਥਿਕ ਤੰਗੀ ਵਿਚੋਂ ਰੋਜ਼ਮਰਾ ਦੀ ਲੜਾਈ ਲੜ ਰਹੇ ਕਿਸਾਨਾਂ 'ਤੇ ਸਰਕਾਰ ਦੇ ਇਨ੍ਹਾਂ ਹੁਕਮਾਂ ਨਾਲ ਹੋਰ ਬੋਝ ਪਵੇਗਾ। ਆਗੂ ਨੇ ਕਿਹਾ ਕਿ ਗ਼ਰੀਬ ਕਿਸਾਨਾਂ ਜਿਨ੍ਹਾਂ ਕੋਲ ਦੂਰ ਦੁਰਾਡੇ ਮੰਡੀਆਂ ਵਿੱਚ ਫ਼ਸਲ ਲੈ ਕੇ ਜਾਣ ਲਈ ਆਪਣੇ ਸਾਧਨ ਉਨ੍ਹਾਂ ਨੂੰ ਹੁਣ ਕਿਰਾਏ 'ਤੇ ਸਾਧਨ ਲੈਣੇ ਪੈਣਗੇ। ਆਗੂ ਨੇ ਕਿਹਾ ਕਿ ਇਸ ਫ਼ਰਮਾਨ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਖ਼ਰਾਬ ਹੋਵੇਗੀ।

ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਮੁਖੀ ਰਵੀ ਭਗਤ ਤੋਂ ਮੰਗ ਕੀਤੀ ਕਿ ਤੁਰੰਤ ਉਹ ਇਹ ਹੁਕਮ ਵਾਪਸ ਲੈ ਕੇ ਤੁਰੰਤ ਆਪਣੇ ਜ਼ਿਲ੍ਹਿਆਂ ਦੇ ਮੁੱਖ ਅਫ਼ਸਰਾਂ ਸਮੇਤ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਮੁੜ ਤੋਂ ਸਾਰੀ ਖ਼ਰੀਦ ਕੇਂਦਰਾਂ ਵਿੱਚ ਖ਼ਰੀਦ ਸਬੰਧੀ ਹੁਕਮ ਜਾਰੀ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਕਿਸਾਨਾਂ ਦੇ ਮਾੜੇ ਸਮੇਂ ਵਿਚ ਬਾਂਹ ਫੜ੍ਹੇ ਨਾ ਕਿ ਉਨ੍ਹਾਂ ਉੱਤੇ ਹੋਰ ਬੋਝ ਪਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.