ETV Bharat / city

02 ਮਈ ਨੂੰ ਲਈ ਜਾਵੇਗੀ ਪਟਵਾਰੀ ਪੋਸਟ ਦੀ ਲਿਖਤੀ ਪ੍ਰੀਖਿਆ - ਮਾਲ ਪਟਵਾਰੀ

ਮਾਲ ਪਟਵਾਰੀ, (ਨਹਿਰੀ ਪਟਵਾਰੀ) ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਉਮੀਦਵਾਰਾਂ ਤੋਂ ਆਨਲਾਈਲ ਅਰਜੀਆਂ ਦੀ ਮੰਗ ਕੀਤੀ ਗਈ ਸੀ। ਹੁਣ ਬੋਰਡ ਵਲੋਂ ਇਨ੍ਹਾਂ ਅਸਾਮੀਆਂ ਲਈ 02 ਮਈ 2021 ਦਿਨ ਐਤਵਾਰ ਲਿਖਤੀ ਪ੍ਰੀਖਿਆ ਲਈ ਜਾਵੇਗੀ।

02 ਮਈ ਨੂੰ ਲਈ ਜਾਵੇਗੀ ਪਟਵਾਰੀ ਪੋਸਟ ਦੀ ਲਿਖਤੀ ਪ੍ਰੀਖਿਆ

author img

By

Published : Feb 26, 2021, 10:56 PM IST

ਚੰਡੀਗੜ੍ਹ: ਮਾਲ ਪਟਵਾਰੀ, (ਨਹਿਰੀ ਪਟਵਾਰੀ) ਅਤੇ ਜ਼ਿਲ੍ਹੇਦਾਰ ਦੀਆਂ 1152 ਅਸਾਮੀਆਂ ਲਈ ਉਮੀਦਵਾਰਾਂ ਤੋਂ ਆਨਲਾਈਲ ਅਰਜੀਆਂ ਦੀ ਮੰਗ ਕੀਤੀ ਗਈ ਸੀ। ਹੁਣ ਬੋਰਡ ਵਲੋਂ ਇਨ੍ਹਾਂ ਅਸਾਮੀਆਂ ਲਈ 02 ਮਈ 2021 ਦਿਨ ਐਤਵਾਰ ਲਿਖਤੀ ਪ੍ਰੀਖਿਆ ਲਈ ਜਾਵੇਗੀ। ਐਸ.ਐਸ. ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਜਾਣਕਾਰੀ ਦਿੱਤੀ।

ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲਗਭਗ ਦੋ ਲੱਖ ਚੌਂਤੀ ਹਜਾਰ (2,34,000) ਉਮੀਦਵਾਰਾਂ ਵਲੋਂ ਅਪਲਾਈ ਕੀਤਾ ਗਿਆ ਹੈ। ਇਹ ਭਰਤੀ ਦੀ ਪ੍ਰੀਕ੍ਰਿਆ ਦੋ ਪੜਾਵਾਂ ਵਿੱਚ ਮੁਕੰਮਲ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਪ੍ਰੀਖਿਆ ਵਿੱਚੋਂ ਕੈਟਾਗਰੀਵਾਈਜ਼ ਅਸਾਮੀਆਂ ਦੀ ਗਿਣਤੀ ਦੇ ਉਪਰਲੀ ਮੈਰਿਟ ਵਿੱਚ ਆਉਣ ਵਾਲੇ 10 ਗੁਣਾ ਉਮੀਦਵਾਰਾਂ ਦੀ ਦੂਸਰੇ ਚਰਣ ਦੀ ਪ੍ਰੀਖਿਆ ਲਈ ਜਾਵੇਗੀ।

ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

ਲਿਖਤੀ ਪ੍ਰੀਖਿਆ ਦਾ ਸਮਾਂ, ਪ੍ਰੀਖਿਆ ਕੇਂਦਰ, ਲਿਖਤੀ ਪ੍ਰੀਖਿਆ ਵਿੱਚ ਹਾਜ਼ਰ ਹੋਣ ਲਈ ਲੋੜੀਂਦਾ ਐਡਮਿਟ ਕਾਰਡ/ਰੋਲ ਨੰਬਰ, ਪ੍ਰੀਖਿਆ ਦੇ ਨਿਯਮ/ਸ਼ਰਤਾਂ/ਹਦਾਇਤਾਂ ਅਤੇ ਹੋਰ ਜਾਣਕਾਰੀ ਬਾਅਦ ਵਿੱਚ ਸਿਰਫ਼ ਬੋਰਡ ਦੀ ਵੈਂਬਸਾਈਟ `ਤੇ ਉਪਲੱਬਧ ਕਰਵਾਈ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.