ਚੰਡੀਗੜ੍ਹ: ਪੰਜਾਬ 'ਚ ਲਗਾਤਾਰ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ਦਾ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ ਅਤੇ ਪਾਰਾ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ 9 ਜੂਨ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਹੀਟ ਵੇਵ ਚੱਲੇਗੀ ਅਤੇ 10 ਜੂਨ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉੱਮੀਦ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 45 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਦੇ ਵਧਣ ਦਾ ਅਨੁਮਾਨ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗੀ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Petrol and diesel prices: ਜਾਣੋ ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ