ETV Bharat / city

ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਮੁਅੱਤਲ, ਲੱਗੇ ਇਹ ਇਲਜ਼ਾਮ

ਆਮ ਆਦਮੀ ਪਾਰਟੀ (Aam Aadmi Party) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੁਣ ਪੰਜਾਬ ਸਰਕਾਰ (Punjab Government) ਨੇ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਹੈ।

ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਮੁਅੱਤਲ, ਲੱਗੇ ਇਹ ਇਲਜ਼ਾਮ
ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਮੁਅੱਤਲ, ਲੱਗੇ ਇਹ ਇਲਜ਼ਾਮ
author img

By

Published : May 10, 2022, 8:23 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਈ ਐਕਸ਼ਨ ਸਰਕਾਰ ਵਲੋਂ ਲਏ ਜਾ ਰਹੇ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਖਿਲਾਫ਼ ਕਈ ਅਧਿਕਾਰੀਆਂ ਖਿਲਾਫ਼ ਵੀ ਸਰਕਾਰ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਦੇ ਚੱਲਦਿਆਂ ਪੰਜਾਬ ਸਰਕਾਰ (Punjab Government) ਵਲੋਂ ਹੁਣ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਖਿਲਾਫ਼ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਗਿਆ ਹੈ।

ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਮੁਅੱਤਲ, ਲੱਗੇ ਇਹ ਇਲਜ਼ਾਮ
ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਮੁਅੱਤਲ, ਲੱਗੇ ਇਹ ਇਲਜ਼ਾਮ

ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਜਾਰੀ ਪੱਤਰ 'ਚ ਲਿਖਿਆ ਗਿਆ ਹੈ ਕਿ ਸਬ ਤਹਿਸੀਲ ਜ਼ੀਰਕਪੁਰ ਵਿਖੇ ਰਜਿਸਟ੍ਰੇਸ਼ਨ ਦੇ ਕੰਮ 'ਚ ਹੋ ਰਹੀਆਂ ਬੇ ਨਿਯਮੀਆਂ ਕਾਰਨ ਸਬ ਤਹਿਸੀਲ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ (Harminder Singh Suspend) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਲਿਖਿਆ ਜਾਂਦਾ ਹੈ ਕਿ ਕਰਮਚਾਰੀ ਦਾ ਮੁਅੱਤਲੀ ਸਮੇਂ ਹੈਡਕੁਆਰਟਰ ਦਫ਼ਤਰ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਤੈਅ ਕੀਤਾ ਜਾਂਦਾ ਹੈ।

ਉਪਰੋਕਤ ਮੁਅੱਤਲ ਕੀਤੇ ਗਏ ਨਾਇਬ ਤਹਿਸੀਲਦਾਰ 'ਤੇ ਇਲਜ਼ਾਮ ਲੱਗੇ ਹਨ ਕਿ ਉਸ ਵਲੋਂ ਗੈਰ ਕਾਨੂੰਨੀ ਕਲੋਨੀਆਂ 'ਚ ਬਿਨਾਂ ਐਨ.ਓ.ਸੀ ਦੇ ਰਜਿਸਟ੍ਰੀਆਂ ਕੀਤੀਆਂ ਜਾ ਰਹੀਆਂ ਸਨ। ਜਿਸ ਲਾਰਨ ਬ੍ਰਹਮ ਸ਼ੰਕਰ ਜ਼ਿੰਪਾ ਦੇ ਨਿਰਦੇਸ਼ਾਂ 'ਤੇ ਇਹ ਕਾਰਵਾਈ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵਲਟੋਹਾ ਦੇ ਪੰਚਾਇਤ ਅਫ਼ਸਰ ਲਾਲ ਸਿੰਘ ਖਿਲਾਫ਼ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਗਿਆ ਸੀ। ਪੰਚਾਇਤ ਅਫ਼ਸਰ ਖਿਲਾਫ਼ ਪੰਚਾਇਤਾਂ 'ਚ ਕਈ ਘਪਲੇ ਕਰਨ ਦੇ ਇਲਜ਼ਾਮ ਲੱਗ ਰਹੇ ਸਨ, ਜਿਸ ਕਾਰਨ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ: ਬਲਾਕ ਵਲਟੋਹਾ ਦਾ ਪੰਚਾਇਤ ਅਫ਼ਸਰ ਕੀਤਾ ਮੁਅੱਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.