ਫ਼ਤਿਹਗੜ੍ਹ ਸਾਹਿਬ: ਕੋਰੋਨਾ ਦਾ ਕਹਿਰ ਜ਼ਿਲ੍ਹੇ ਵਿੱਚ ਲਗਾਤਾਰ ਜਾਰੀ ਹੈ। ਕੋਰੋਨਾ ਕਾਰਨ ਜ਼ਿਲ੍ਹੇ ਵਿੱਚ ਇੱਕ 67 ਸਾਲਾਂ ਦੀ ਮਹਿਲਾਂ ਦੀ ਮੌਤ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 21 ਅਗਸਤ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਕੋਰੋਨਾ ਨਾਲ 64 ਸਾਲ ਦੀ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਮਿ੍ਰਤਕ ਸਰਹਿੰਦ ਦੇ ਹਮਾਯੂਪੁਰ ਦੀ 64 ਸਾਲਾਂ ਬਜ਼ੁਰਗ ਰਾਜ ਰਾਣੀ ਸੀ। ਸਿਵਲ ਸਰਜਨ ਡਾਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਔਰਤ ਦੀ ਕੋਰੋਨਾ ਜਾਂਚ ਗੁਰੂਗ੍ਰਾਮ ਵਿੱਚ ਹੋਈ ਸੀ ਅਤੇ 15 ਅਗਸਤ ਤੋਂ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਇਲਾਜ ਅਧੀਨ ਸੀ। ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਬਜ਼ੁਰਗ ਔਰਤ ਗੁਰਦਾ, ਬਲੱਡ ਪ੍ਰੈਸ਼ਰ ਅਤੇ ਸ਼ੁਗਰ ਦੀ ਬਿਮਾਰੀ ਨਾਲ ਪੀੜਤ ਸੀ। ਜਿਸ ਦੀ 21 ਅਗਸਤ ਨੂੰ ਮੌਤ ਹੋ ਗਈ ਹੈ।
ਉਨ੍ਹਾਂ ਦੱਸਿਆ ਹੈ ਕਿ ਮਿ੍ਰਤਕ ਦੇ ਪਰਿਵਾਰ ਨੂੰ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਸਸਕਾਰ ਲਈ ਸਰਕਾਰੀ ਹਦਾਇਤਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਰਾਜ ਰਾਣੀ ਦੀ ਮੌਤ ਦੇ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ।