ਅਮਲੋਹ: ਅਮਲੋਹ ਵਿੱਚ ਕਾਂਗਰਸ ਪਾਰਟੀ (Congress party) ਦੇ ਨੌਜਵਾਨ ਆਗੂ ਐਡਵੋਕੇਟ ਸ਼ੀਤਲ ਸ਼ਰਮਾ (Advocate Sheetal Sharma) ਨੇ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ 'ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਉਨ੍ਹਾਂ ਦਾ ਪਾਰਟੀ ਵਿੱਚ ਜੀ ਆਇਆਂ ਆਖਦਿਆਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸਦੇ ਨਾਲ ਹੀ ਐਡਵੋਕੇਟ ਸ਼ੀਤਲ ਸ਼ਰਮਾ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵੀ ਨਿਯੁਕਤ ਕਰਕੇ ਨਿਯੁਕਤੀ ਪੱਤਰ ਸੌਂਪਿਆ ਗਿਆ।
ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦਾ ਯੂਥ ਜਿਸ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸ਼੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਕੇ ਝੂਠੇ ਵਾਅਦੇ ਕਰਕੇ ਜਲੀਲ ਕੀਤਾ, ਉਹ ਅੱਜ ਇਸ ਕਾਂਗਰਸ ਸਰਕਾਰ ਨੂੰ ਚਲੱਦਾ ਕਰਨ ਲਈ ਪੱਬਾਂ ਭਾਰ ਹਨ। ਜਿਸ ਤਹਿਤ ਵੱਡੀ ਗਿਣਤੀ ਯੂਥ ਨੌਜਵਾਨ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਕਿਉਂਕਿ ਪੰਜਾਬ ਦੇ ਯੂਥ ਨੂੰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਤੋਂ ਵੱਡੀਆਂ ਆਸਾਂ ਅਤੇ ਉਮੀਦਾਂ ਹਨ ਜਿਹਨਾਂ ਨੂੰ 2022 ਵਿੱਚ ਸਰਕਾਰ ਬਣਦੇ ਹੀ ਪੂਰਾ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਨੋਜਵਾਨ ਆਗੂ ਐਡਵੋਕੇਟ ਸ਼ੀਤਲ ਸ਼ਰਮਾ ਦਾ ਵੱਡੀ ਗਿਣਤੀ ਨੌਜਵਾਨਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ 'ਤੇ ਧੰਨਵਾਦ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਜਿੱਥੇ ਕਾਂਗਰਸ ਸਰਕਾਰ ਤੋਂ ਬੁਰੀ ਤਰਾਂ ਨਿਰਾਸ਼ ਹੈ ਉੱਥੇ ਪੰਜਾਬ ਦਾ ਨੌਜਵਾਨ ਜਿਸ ਨਾਲ ਕਾਂਗਰਸ ਸਰਕਾਰ ਵੱਲੋਂ ਵਾਅਦਾ ਖਿਲਾਫੀ ਕੀਤੀ ਗਈ ਹੈ, ਉਹ ਇਸ ਕਾਂਗਰਸ ਸਰਕਾਰ ਨੂੰ ਜੜੋਂ ਪੁੱਟਣ ਲਈ ਉਤਾਵਲਾ ਹੈ।
ਇਸ ਮੌਕੇ ਤੇ ਐਡਵੋਕੇਟ ਸ਼ੀਤਲ ਸ਼ਰਮਾ ਵੱਲੋਂ ਵੱਡੀ ਗਿਣਤੀ ਯੂਥ ਨੌਜਵਾਨਾਂ ਨਾਲ ਜਿੱਥੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਯੂਥ ਅਕਾਲੀ ਦਲ ਦੇ ਜਿਲ਼ਾ ਸ਼ਹਿਰੀ ਪ੍ਰਧਾਨ ਸ਼ਿੰਦਰਪਾਲ ਵਿੱਕੀ ਮਿੱਤਲ ਵੱਲੋਂ ਐਡਵੋਕੇਟ ਸ਼ੀਤਲ ਸ਼ਰਮਾ ਨੂੰ ਨਿਯੁਕਤੀ ਪੱਤਰ ਦੇਕੇ ਜਿਲਾ ਯੂਥ ਅਕਾਲੀ ਦਲ ਦਾ ਸੀਨੀ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਇਸ ਮੌਕੇ ਤੇ ਜਿਹਨਾਂ ਪ੍ਰਮੁੱਖ ਆਗੂਆਂ ਵੱਲੋਂ ਕਾਂਗਰਸ ਛੱਡ ਕੇ ਸਾਥੀਆਂ ਸਮੇਤ ਸ਼੍ਰੌਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ-ਕੱਪੜੇ ਛੱਡੋ ਇਹ ਦੱਸੋ ਵਾਅਦੇ ਕਦੋਂ ਪੂਰੇ ਕਰੋਗੇ: ਪੰਜਾਬ CM ਦੀ ਟਿਪੱਣੀ ’ਤੇ ਕੇਜਰੀਵਾਲ ਦਾ ਜਵਾਬ