ETV Bharat / city

ਅਮਲੋਹ 'ਚ ਕਿਸਾਨਾਂ ਨੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਦਫਤਰ ਦਾ ਕੀਤਾ ਘਿਰਾਓ

ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਵਲੋਂ ਸੂਬੇ ਦੇ ਮੰਤਰੀਆਂ ਅਤੇ ਡੀ.ਸੀ. ਦਫਤਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵਲੋਂ ਝੋਨੇ ਦੀ ਖਰੀਦ ਦੀ ਤਰੀਕ ਅੱਗੇ ਪਾਉਣ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਅਮਲੋਹ ਵਿਚ ਕਿਸਾਨਾਂ ਨੇ ਕੈਬਨਿਟ ਮੰਤਰੀ ਦਾ ਕਾਕਾ ਰਣਦੀਪ ਸਿੰਘ ਦੇ ਦਫਤਰ ਦਾ ਕੀਤਾ ਘਿਰਾਓ

author img

By

Published : Oct 2, 2021, 4:40 PM IST

ਅਮਲੋਹ: ਪੰਜਾਬ ਵਿੱਚ ਝੋਨੇ (Paddy) ਦੀ ਖਰੀਦ 1 ਅਕਤੂਬਰ (1st October )ਤੋਂ ਸ਼ੁਰੂ ਹੋਣੀ ਸੀ ਪਰ ਕੇਂਦਰ ਸਰਕਾਰ ਵਲੋਂ ਖਰੀਦ ਨੂੰ 11 ਅਕਤੂਬਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨੂੰ ਲੈਕੇ ਕਿਸਾਨਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹ‍ਾ ਹੈ। ਸੰਯੁਕਤ ਕਿਸਾਨ ਮੋਰਚੇ ਵਲੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਐਮਐਲਏ, ਮੰਤਰੀਆਂ, ਡੀਸੀ ਤੇ ਐੱਸ.ਡੀ.ਐੱਮ. ਦਫਤਰਾਂ ਦਾ ਘਿਰਾਓ ਕਰਨ ਦ‍ਾ ਸੱਦਾ ਦਿੱਤਾ ਗਿਆ ਹੈ। ਜਿਸ ਤਹਿਤ ਅੱਜ ਅਮਲੋਹ ਵਿੱਚ ਕੈਬਨਿਟ ਮੰਤਰੀ (Cabinet Minister) ਤੇ ਵਿਧਾਇਕ ਕਾਕਾ ਰਣਦੀਪ ਸਿੰਘ (MLA Kaka Randeep Singh) ਦੇ ਦਫਤਰ ਦਾ ਘਿਰਾਓ ਕੀਤਾ ਗਿਆ ਤੇ ਸਰਕਾਰ ਖਿਲਾਫ ਨਾਰੇਬਾਜ਼ੀ (protest) ਕੀਤੀ ਗਈ। ਕਿਸਾਨਾਂ (Farmers) ਨੇ ਕਿਹ‍ਾ ਕਿ ਜੇ ਖਰੀਦ ਛੇਤੀ ਸ਼ੁਰੂ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਅਮਲੋਹ ਵਿਚ ਕਿਸਾਨਾਂ ਨੇ ਕੈਬਨਿਟ ਮੰਤਰੀ ਦਾ ਕਾਕਾ ਰਣਦੀਪ ਸਿੰਘ ਦੇ ਦਫਤਰ ਦਾ ਕੀਤਾ ਘਿਰਾਓ

ਝੋਨੇ ਦੀ ਖਰੀਦ ਦੀ ਤਰੀਕ ਬਦਲਣ ਕਾਰਣ ਕਿਸਾਨਾਂ ਵਿਚ ਰੋਸ

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ (Farmers Leader) ਨੇ ਕਿਹ‍ਾ ਕਿ ਸੰਯੁਕਤ ਕਿਸਾਨ ਮੋਰਚੇ (Sanyukt Kissan Morcha) ਦੇ ਸੱਦੇ 'ਤੇ ਅੱਜ ਅਮਲੋਹ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਦਫਤਰ ਦਾ ਘਿਰਾਓ ਕੀਤਾ ਗਿਆ ਅਤੇ ਕਾਂਗਰਸ ਸਰਕਾਰ ਖਿਲਾਫ਼ ਨਾਅਰੇਬਾਜ਼ੀ (Slogan) ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਖਰੀਦ ਮੰਡੀਆਂ ਵਿੱਚ ਨਹੀਂ ਹੋ ਰਹੀ ਅਤੇ ਕੇਂਦਰ ਸਰਕਾਰ ਵੱਲੋਂ 11 ਅਕਤੂਬਰ ਤੋਂ ਖਰੀਦ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੋਨੋਂ ਨੂੰ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਤੁਰੰਤ ਫ਼ਸਲ ਦੀ ਖਰੀਦ ਸ਼ੁਰੂ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਪਵੇ ਜੇਕਰ ਤੁਰੰਤ ਖਰੀਦ ਸ਼ੁਰੂ ਨਹੀਂ ਹੁੰਦੀ ਸੰਘਰਸ਼ ਹੋਰ ਤੇਜ਼ ਕਰਾਂਗੇ। ਉਨ੍ਹਾਂ ਕਿਹਾ ਕਿ ਰਣਦੀਪ ਸਿੰਘ ਮੰਤਰੀ ਤਾਂ ਬਣਗੇ ਹਨ ਪਰ ਕਿਸਾਨਾਂ ਦੇ ਮਸਲੇ ਹੱਲ ਹੋਣ ਦੀ ਉਮੀਦ ਨਹੀਂ ਹੈ।

ਸੂਬਾ ਸਰਕਾਰ ਆਪਣੇ ਪੱਧਰ 'ਤੇ ਕਰਵਾਏ ਝੋਨੇ ਦੀ ਖਰੀਦ

ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਕਿਹਾ ਕਿ ਉਹ ਸੈਂਟਰ ਸਰਕਾਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਕੇ ਆ ਗਏ ਹਨ, ਜਿਸ ਮਗਰੋਂ ਹੁਣ ਸੈਂਟਰ ਸਰਕਾਰ ਵਲੋਂ ਝੋਨੇ ਦੀ ਖਰੀਦ 11 ਅਕਤੂਬਰ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਦੀਆਂ ਜਿਹੜੀਆਂ ਖਰੀਦ ਏਜੰਸੀਆਂ ਹਨ ਉਹ ਆਪਣੇ ਪੱਧਰ 'ਤੇ ਜਿੰਨੀ ਖਰੀਦ ਕਰ ਸਕਦੀਆਂ ਹਨ ਉਹ ਤਾਂ ਕੀਤੀ ਜਾਵੇ ਤਾਂ ਜੋ ਮੰਡੀਆਂ ਵਿਚ ਖੱਜਲ ਹੋ ਰਹੇ ਕਿਸਾਨਾਂ ਦੀ ਫਸਲ ਖਰੀਦੀ ਜਾ ਸਕੇ।

ਇਹ ਵੀ ਪੜ੍ਹੋ- ਦੂਜੇ ਸੂਬਿਆਂ ਤੋਂ ਪੰਜਾਬ ’ਚ ਝੋਨੇ ਦੀ ਆਮਦ ਜਾਰੀ, ਸਰਕਾਰ ਨੇ ਫੜ੍ਹੇ ਟਰੱਕ

ETV Bharat Logo

Copyright © 2024 Ushodaya Enterprises Pvt. Ltd., All Rights Reserved.