ਬਠਿੰਡਾ: ਬੀ.ਐੱਲ.ਓ. ਯੂਨੀਅਨ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਆਪਣੀ ਮੰਗਾ ਨੂੰ ਲੈ ਕੇ ਰੋਸ ਪ੍ਰਦਸ਼ਨ ਕੀਤਾ। ਇਸ ਦੌਰਾਨ ਧਰਨਾਕਾਰੀਆਂ ਨੇ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨ ਰਹੀ, ਇਸ ਕਰਕੇ ਉਨ੍ਹਾਂ ਨੂੰ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹਣਾ ਪੈ ਰਿਹਾ ਹੈ। ਧਰਨਾਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਸਾਰਾ ਸਾਲ ਚਲਦਾ ਰਹਿੰਦਾ ਹੈ, ਇਸ ਲਈ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਬੰਠਿਡਾ ਤੋਂ ਇਲਾਵਾ ਸ੍ਰੀ ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ਵਿਖੇ ਵੀ ਪਟਵਾਰੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪਟਵਾਰੀ ਲਗਾਤਾਰ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਪਟਵਾਰੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ 14 ਮੰਗਾਂ ਕਾਰਨ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ।
ਧਰਨਾਕਾਰੀਆਂ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਪਟਵਾਰੀ, ਕਾਨਗੋ ਅਤੇ ਰਿਟਾਇਰ ਪਟਵਾਰੀ ਤੇ ਕਾਨੂੰਗੋ ਜ਼ਿਲ੍ਹਾ ਪੱਧਰ ਉੱਪਰ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਧਰਨੇ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਯੂਨੀਅਨ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਬਾਡੀ ਦੇ ਆਦੇਸ਼ਾਂ ਮੁਤਾਬਕ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਪਟਵਾਰੀਆਂ ਵੱਲੋਂ ਪੰਜਾਬ ਸਰਕਾਰ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਜ਼ਿਮਨੀ ਚੋਣਾਂ ਨਾਲ ਸਬੰਧਿਤ ਹਲਕਿਆਂ ਵਿੱਚ ਪਟਵਾਰੀਆਂ ਵੱਲੋ ਰੋਸ ਰੈਲੀਆਂ ਕੀਤੀਆਂ ਜਾਣਗੀਆ।
ਇਹ ਮੇਰਾ ਪੰਜਾਬ: ਕਿਸੇ ਵੇਲੇ ਆਜ਼ਾਦੀ ਘੁਲਾਟੀਆਂ ਦਾ ਅੱਡਾ ਹੁੰਦੀ ਸੀ, ਲੁਧਿਆਣਾ ਦੀ ਜਾਮਾ ਮਸਜਿਦ