ਸ੍ਰੀ ਫ਼ਤਿਹਗੜ੍ਹ ਸਾਹਿਬ: ਪਿੰਡ ਚੁੰਨੀਕਲਾਂ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਪਿੰਡ ਦੇ ਐਨਆਰਆਈ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।
ਇਸ ਮੌਕੇ ਚੰਨੀਕਲਾਂ ਪਿੰਡ ਤੋਂ ਇਲਾਵਾ ਨੇੜਲੇ ਕਈ ਪਿੰਡਾਂ ਨੇ ਇਸ ਮੈਡੀਕਲ ਕੈਂਪ 'ਚ ਹਿੱਸਾ ਲਿਆ। ਇਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਨੇ ਇਸ ਬਿਮਾਰੀ ਦੇ ਲੱਛੜ, ਇਸ ਦੇ ਇਲਾਜ ਅਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ।
ਇਸ ਬਾਰੇ ਦੱਸਦੇ ਹੋਏ ਪਿੰਡ ਦੇ ਸਰਪੰਚ ਹਰਕਮਲਜੀਤ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ 5-6 ਲੋਕ ਕੈਂਸਰ ਦੇ ਮਰੀਜ਼ ਹਨ। ਉਨ੍ਹਾਂ ਕਿਹਾ ਕਿ ਇਹ ਕੈਂਪ ਵਿਸ਼ੇਸ਼ ਤੌਰ 'ਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦ ਲੋਕਾਂ ਲਈ ਲਗਾਇਆ ਗਿਆ ਹੈ ਤਾਂ ਜੋ ਇਸ ਕੈਂਪ ਰਾਹੀ ਉਹ ਮੁਫ਼ਤ ਇਲਾਜ ਕਰਵਾ ਸਕਣ ਅਤੇ ਇਸ ਬਿਮਾਰੀ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਐਨਾਆਰਆਈ ਲੋਕਾਂ ਅਤੇ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦਾ ਧੰਨਵਾਦ ਕੀਤਾ।
ਇਸ ਬਾਰੇ ਪਿੰਡ ਦੀ ਆਂਗਨਵਾੜੀ ਵਰਕਰ ਗੁਰਮੀਤ ਕੌਰ ਨੇ ਕਿਹਾ ਕਿ ਇਸ ਕੈਂਪ ਰਾਹੀਂ ਕਈ ਪਿੰਡਾਂ ਦੇ ਲੋਕ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ 'ਚ ਲੋਕਾਂ ਦਾ ਮੁਫ਼ਤ ਚੈਕਅਪ ਕੀਤਾ ਗਿਆ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਮੈਡੀਕਲ ਕੈਪਾਂ ਰਾਹੀਂ ਲੋੜਵੰਦ ਲੋਕਾਂ ਨੂੰ ਇਲਾਜ ਲਈ ਮਦਦ ਮਿਲਦੀ ਹੈ।