ਸ੍ਰੀ ਫ਼ਤਿਹਗੜ੍ਹ ਸਾਹਿਬ:ਪੰਜਾਬ ਮੰਗਦਾ ਜਵਾਬ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਭਰ 'ਚ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਤਹਿਤ ਅਕਾਲੀ ਵਰਕਰਾਂ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਫ਼ਤਿਹਗੜ੍ਹ ਸਾਹਿਬ 'ਚ ਅਕਾਲੀ ਵਰਕਾਰਾਂ ਨੇ ਭਾਰੀ ਇੱਕਠ ਕੀਤਾ। ਇਸ ਰੋਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਿਆ। ਇਸ ਮੌਕੇ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਭਰ 117 ਵਿਧਾਨ ਸਭਾ ਹਲਕਿਆਂ 'ਚ ਕੈਪਟਨ ਸਰਕਾਰ ਖਿਲਾਫ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਕੈਪਟਨ ਤੋਂ ਪੰਜਾਬ ਦੀ ਜਨਤਾ ਜਵਾਬ ਮੰਗ ਰਹੀ ਹੈ। ਪੰਜਾਬ ਸਰਕਾਰ ਨੇ ਜਨਤਾ ਨਲਾ ਕੀਤੇ ਵਾਅਦਿਆਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਲੋਕਾਂ ਨਾਲ ਵਾਅਦੇ ਕੀਤੇ ਤੇ ਉਨ੍ਹਾਂ ਵਾਦਿਆਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਪੰਜਾਬ ਦੀ ਜਨਤਾ ਮਹਿੰਗਾਈ ਤੋਂ ਪਰੇਸ਼ਾਨ ਹੈ ਤੇ ਨੌਜਵਾਨ ਬੇਰੁਜ਼ਗਾਰ ਹਨ। ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਇਸ ਲਈ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।