ਸ੍ਰੀ ਫਤਿਹਗੜ੍ਹ ਸਾਹਿਬ:ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (District Administrative Complex) ਦੇ ਸਾਹਮਣੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਸ਼ਿਵ ਸੈਨਾ ਪੰਜਾਬ ਵੱਲੋਂ ਪੰਜਾਬ (Punjab) ਦਾ ਮਾਹੌਲ ਖਰਾਬ ਕਰਨ ਵਾਲੇ ਅੱਤਵਾਦੀ ਸੰਗਠਨਾਂ ਦਾ ਪੁਤਲਾ ਫੂਕਣ ਸਮੇਂ ਖ਼ਾਲਿਸਤਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।ਉਥੇ ਹੀ ਸਿੱਖ ਨੌਜਵਾਨ ਅਤੇ ਸ਼ਿਵ ਸੈਨਾ ਆਗੂ ਵਿਚਕਾਰ ਬਹਿਸ ਹੋ ਗਈ।ਇਸ ਮੌਕੇ ਪੁਲਿਸ ਵੱਲੋਂ ਮਾਮਲਾ ਨੂੰ ਸ਼ਾਂਤ ਕੀਤਾ ਗਿਆ।
ਸ਼ਿਵ ਸੈਨਾ ਦੇ ਸੂਬਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਸ਼ਿਵ ਸੈਨਾ ਪੰਜਾਬ ਵੱਲੋਂ ਹਮੇਸ਼ਾਂ ਹੀ ਗੈਂਗਵਾਰ ਅਤੇ ਗ਼ਲਤ ਗਤੀਵਿਧੀਆਂ ਕਰਨ ਵਾਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਂਦੀ ਹੈ । ਹਰਪ੍ਰੀਤ ਲਾਲੀ ਵੱਲੋਂ ਸਿੱਖ ਨੌਜਵਾਨਾਂ (Sikh youth)ਨਾਲ ਹੋਈ ਬਹਿਸ ਤੇ ਪ੍ਰਸ਼ਾਸਨ ਨੂੰ ਇਸ ਦਾ ਜ਼ਿੰਮੇਵਾਰ ਠਹਿਰਾਉਂਦਿਆਂ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਖਾਲਿਸਤਾਨ ਕੋਈ ਰਜਿਸਟਰਡ ਪਾਰਟੀ ਨਹੀਂ ਹੈ ਅਤੇ ਫਿਰ ਵੀ ਪ੍ਰਸ਼ਾਸਨ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਿਹਾ।
ਸਿੱਖ ਨੌਜਵਾਨ ਗੁਰਦੀਪ ਸਿੰਘ ਨੇ ਕਿਹਾ ਕਿ ਇਹ ਸ਼ਿਵ ਸੈਨਾ ਵਾਲੇ ਦੋ ਚਾਰ ਬੰਦੇ ਇਕੱਠੇ ਕਰਕੇ ਜਾਣ ਬੁੱਝ ਕੇ ਖ਼ਾਲਿਸਤਾਨ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਲੜਾਈ ਝਗੜੇ ਦਾ ਮਾਹੌਲ ਬਣਾਉਂਦੇ ਹਨ। ਜਦੋਂ ਕਿ ਇਨ੍ਹਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਕਰਨ ਪਿੱਛੇ ਕੋਈ ਢੁੱਕਵਾਂ ਮਕਸਦ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਨੂੰ ਪਹਿਲਾਂ ਅਪੀਲ ਕੀਤੀ ਸੀ ਕਿ ਤੁਸੀਂ ਅਜਿਹਾ ਨਾ ਕਰੋ ਪਰ ਇਨ੍ਹਾਂ ਵੱਲੋਂ ਜਾਣ ਬੁੱਝ ਕੇ ਅਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ।
ਇਹ ਵੀ ਪੜੋ:ਪੁਲਿਸ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਕੀਤੇ ਪੁਖਤਾ ਪ੍ਰਬੰਧ