ETV Bharat / city

ਫ਼ਤਿਹਗੜ੍ਹ: ਪਿੰਡ ਲਾਡਪੁਰ ਵਾਸੀਆਂ ਨੇ ਨਸ਼ਾ ਤਸਕਰ ਕੀਤਾ ਕਾਬੂ

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਨੇੜੇ ਪਿੰਡ ਲਾਡਪੁਰ 'ਚ ਪਿੰਡ ਵਾਸੀਆਂ ਵੱਲੋਂ ਇੱਕ ਨਸ਼ਾ ਤਸਕਰ ਨੂੰ ਨਸ਼ੇ ਦੀ ਸਪਲਾਈ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਥਾਨਕ ਲੋਕਾਂ ਵੱਲੋਂ ਨਸ਼ਾ ਤਸਕਰ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮੁਲਜ਼ਮ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਨਸ਼ਾ ਤਸਕਰ ਗ੍ਰਿਫਤਾਰ
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਨਸ਼ਾ ਤਸਕਰ ਗ੍ਰਿਫਤਾਰ
author img

By

Published : Jan 10, 2020, 6:56 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਸੂਬਾ ਸਰਕਾਰ ਵੱਲੋਂ ਸੂਬੇ 'ਚ ਨਸ਼ਾ ਖ਼ਤਮ ਕਰਨ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ 'ਤੇ ਇਹ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ।

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਨਸ਼ਾ ਤਸਕਰ ਗ੍ਰਿਫਤਾਰ

ਹਲਕਾ ਅਮਲੋਹ ਨੇੜੇ ਪਿੰਡ ਲਾਡਪੁਰ 'ਚ ਪਿੰਡ ਵਾਸੀਆਂ ਵੱਲੋਂ ਇੱਕ ਨੌਜਵਾਨ ਨੂੰ ਨਸ਼ੇ ਦੀ ਸਪਲਾਈ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਕਤ ਨੌਜਵਾਨ ਦੀ ਪਛਾਣ ਸੂਰਜ ਦੱਤ, ਅਮਲੋਹ ਵਾਸੀ ਵਜੋਂ ਹੋਈ ਹੈ। ਇਹ ਨੌਜਵਾਨ ਅਮਲੋਹ ਤੋਂ ਅਕਾਲੀ ਦਲ ਦੇ ਬਾਜ਼ੀਗਰ ਵਿੰਗ ਸਰਕਲ ਮੰਡੀ ਗੋਬਿੰਦਗੜ੍ਹ ਦਾ ਦਿਹਾਤੀ ਪ੍ਰਧਾਨ ਦੱਸਿਆ ਜਾ ਰਿਹਾ ਹੈ।

ਇਸ ਬਾਰੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਵਿਅਕਤੀ ਪਿਛਲੇ ਕਈ ਸਮੇਂ ਤੋਂ ਪਿੰਡ 'ਚ ਆ ਰਿਹਾ ਸੀ ਅਤੇ ਨੌਜਵਾਨਾਂ ਨੂੰ ਨਸ਼ੇ ਵੇਚਦਾ ਸੀ। ਇਸ ਵਾਰ ਜਦ ਉਹ ਆਪਣੀ ਕਾਰ 'ਚ ਸਵਾਰ ਹੋ ਪਿੰਡ 'ਚ ਆਇਆ ਤਾਂ ਉਸ ਨੂੰ ਨਸ਼ਾ ਵੇਚਦੇ ਹੋਏ ਮੌਕੇ 'ਤੇ ਕਾਬੂ ਕਰ ਲਿਆ ਗਿਆ। ਪਿੰਡ ਵਾਸੀਆਂ ਵੱਲੋਂ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਹੋਰ ਪੜ੍ਹੋ : ਹਲਕੇ ਦਾ ਵਿਕਾਸ ਨਾ ਹੋਣ 'ਤੇ ਲੁਧਿਆਣਾ ਵਾਸੀਆਂ ਨੇ ਬੈਂਸ ਭਰਾਵਾਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਇਸ ਬਾਰੇ ਦੱਸਦੇ ਹੋਏ ਮੰਡੀ ਗੋਬਿੰਦਗੜ੍ਹ ਦੇ ਐਸਐਚਓ ਮਹਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਸੂਚਨਾ ਮਿਲੀ ਸੀ ਕਿ ਸੂਰਜ ਨਾਂਅ ਦਾ ਵਿਅਕਤੀ ਪਿੰਡ ਲਾਡਪੁਰ 'ਚ ਨਸ਼ਾ ਸਪਲਾਈ ਕਰਦਾ ਹੈ। ਪੁਲਿਸ ਵੱਲੋਂ ਮੌਕੇ 'ਤੇ ਪੁੱਜ ਕੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਮੁਲਜ਼ਮ ਕੋਲੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Intro:ਹਲਕਾ ਅਮਲੋਹ ਦੇ ਪਿੰਡ ਲਾਡਪੁਰ ਵਿੱਚ ਪਿੰਡ ਵਾਸੀਆਂ ਵੱਲੋਂ ਇੱਕ ਨੌਜਵਾਨ ਨੂੰ ਨਸ਼ੇ ਦੀ ਸਪਲਾਈ ਕਰਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਉਕਤ ਨੌਜਵਾਨ ਦਾ ਨਾਮ ਸੂਰਜ ਦੱਤ ਹੈ ਜੋ ਹਲਕਾ ਅਮਲੋਹ ਦੇ ਅਕਾਲੀ ਦਲ ਦੇ ਬਾਜ਼ੀਗਰ ਵਿੰਗ ਸਰਕਲ ਮੰਡੀ ਗੋਬਿੰਦਗੜ੍ਹ ਦੇ ਦਿਹਾਤੀ ਪ੍ਰਧਾਨ ਦੱਸਿਆ ਜਾ ਰਿਹਾ ਹੈ ਜਿਸ ਨੂੰ ਲੋਕਾਂ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਪੁਲਿਸ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Body:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਨਸ਼ੇ ਨੂੰ ਚਾਰ ਹਫਤੇ ਵਿਚ ਖਤਮ ਕਰਨ ਦੀ ਕਸਮ ਖਾਧੀ ਸੀ ਪਰ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੰਜਾਬ ਵਿੱਚ ਨਸ਼ਾ ਉਦਾਂ ਹੀ ਵਿਕ ਰਿਹਾ ਹੈ ਨਸ਼ਾ ਤਸਕਰ ਸ਼ਰੇਆਮ ਨੌਜਵਾਨਾਂ ਨੂੰ ਨਸ਼ੇ ਦੀ ਸਪਲਾਈ ਕਰ ਰਹੇ ਹਨ। ਜਿਸਦੇ ਖਿਲਾਫ ਪੰਜਾਬ ਦੇ ਪਿੰਡਾਂ ਲੋਕ ਸੁਚੇਤ ਹੋ ਗਏ ਹਨ ਅਤੇ ਆਏ ਦਿਨ ਨਸ਼ੇ ਦੇ ਸੌਦਾਗਰਾਂ ਨੂੰ ਫੜ੍ਹ ਰਹੇ ਹਨ। ਇਸ ਵਿਚ ਖਾਸ ਗੱਲ ਇਹ ਹੈ ਕਿ ਜੋ ਵੀ ਵਿਅਕਤੀ ਨਸ਼ੇ ਦੀ ਸਪਲਾਈ ਕਰਦੇ ਫੜੇ ਗਏ ਹਨ ਉਨ੍ਹਾਂ ਦਾ ਕਿਤੇ ਨਾ ਕਿਤੇ ਕਿਸੇ ਨਾ ਕਿਸੇ ਰਾਜਨੀਤਿਕ ਪਾਰਟੀ ਨਾਲ ਸਬੰਧ ਜ਼ਰੂਰ ਹੁੰਦਾ ਹੈ। ਅਜਿਹਾ ਇੱਕ ਮਾਮਲਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਲਾਡਪੁਰ ਦੇ ਵਿੱਚ ਸਾਹਮਣੇ ਆਇਆ ਹੈ ਜਿੱਥੇ ਪਿੰਡ ਵਾਸੀਆਂ ਨੇ ਇੱਕ ਵਿਅਕਤੀ ਨੂੰ ਨਸ਼ੇ ਦੀ ਸਪਲਾਈ ਕਰਦੇ ਰੰਗੇ ਹੱਥੀਂ ਫੜਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ । ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ ਫੜੇ ਗਏ ਵਿਅਕਤੀ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਬਾਜ਼ੀਗਰ ਵਿੰਗ ਸਰਕਲ ਮੰਡੀ ਗੋਬਿੰਦਗੜ੍ਹ ਦੇ ਦਿਹਾਤੀ ਦਾ ਪ੍ਰਧਾਨ ਦੱਸਿਆ ਜਾ ਰਿਹਾ ਹੈ। ਇਸ ਸਬੰਧ ਵਿਚ ਪਿੰਡ ਵਾਸੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਪਿਛਲੇ ਕਾਫੀ ਸਮੇਂ ਤੋਂ ਪਿੰਡ ਵਿੱਚ ਆਉਂਦਾ ਰਹਿੰਦਾ ਸੀ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਸਪਲਾਈ ਕਰਦਾ ਸੀ ਪਰ ਇਸ ਵਾਰ ਉਹ ਸਪਲਾਈ ਕਰਨ ਦੇ ਲਈ ਆਪਣੀ ਕਾਰ ਤੇ ਆਇਆ ਸੀ ਅਤੇ ਪਿੰਡ ਦੇ ਲੋਕਾਂ ਵੱਲੋਂ ਉਸ ਨੂੰ ਮੌਕੇ ਤੇ ਹੀ ਫੜ ਲਿਆ ਗਿਆ ਅਤੇ ਉਸ ਤੋਂ ਸਮੈਕ ਬਰਾਮਦ ਹੋਈ ਹੈ ਜਿਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ।

byte - ਪਿੰਡ ਵਾਸੀ

ਉੱਥੇ ਹੀ ਇਸ ਸਬੰਧ ਵਿੱਚ ਐਸਐਚਓ ਮੰਡੀਗੋਬਿੰਦਗੜ੍ਹ ਮਹਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਾਡਪੁਰ ਦੇ ਸੂਰਜ ਨਾਮ ਦੇ ਵਿਅਕਤੀ ਨਸ਼ਾ ਸਪਲਾਈ ਕਰਦੇ ਸਮੇਂ ਫੜਿਆ ਗਿਆ ਹੈ ਜਿਸ ਨੂੰ ਬਾਅਦ ਵਿੱਚ ਅਸੀਂ ਉੱਥੇ ਜਾ ਕੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦੇ ਕੋਲੋਂ ਪੁਲਸ ਨੂੰ ਹੈਰੋਇਨ ਬਰਾਮਦ ਹੋਈ ਹੈ ਜਿਸ ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ ।

byte - ਮਹਿੰਦਰ ਸਿੰਘ ( ਐਸਐਚਓ ਮੰਡੀਗੋਬਿੰਦਗੜ੍ਹ )

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.