ETV Bharat / city

ਦਿੱਲੀ ਪੁਲਿਸ ਦਰਜ ਕਰ ਰਹੀ ਝੂਠੇ ਕੇਸ - ਐਡਵੋਕੇਟ ਅਮਰਦੀਪ ਸਿੰਘ ਧਾਰਨੀ - ਕਿਸਾਨਾਂ 'ਤੇ ਦਬਾਅ

ਦਿੱਲੀ ਵਿਖੇ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਏ ਕਿਸਾਨਾਂ ਨੂੰ ਸੀਬੀਆਈ ਵੱਲੋਂ ਨੋਟਿਸ ਭੇਜੇ ਜਾ ਰਹੇ ਹਨ ਤੇ ਦਿੱਲੀ ਪੁਲਿਸ ਵੱਲੋਂ ਪਰਚੇ ਦਰਜ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਪਟਿਆਲਾ ਤੋਂ ਕਿਸਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕਿਸਾਨਾਂ ਦੇ ਕੇਸਾਂ ਦੀ ਪੈਰਵੀ ਕਰਨ ਸਬੰਧੀ ਕਮੇਟੀ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਮਿਲਣ ਫ਼ਤਿਹਗੜ੍ਹ ਸਾਹਿਬ ਪੁੱਜੇ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦਿੱਲੀ ਪੁਲਿਸ 'ਤੇ ਕਿਸਾਨਾਂ 'ਤੇ ਦਬਾਅ ਪਾਉਣ ਲਈ ਝੂਠੇ ਕੇਸ ਦਰਜ ਕਰਨ ਦੇ ਦੋਸ਼ ਲਾਏ।

ਦਿੱਲੀ ਪੁਲਿਸ ਦਰਜ ਕਰ ਰਹੀ ਝੂਠੇ ਕੇਸ
ਦਿੱਲੀ ਪੁਲਿਸ ਦਰਜ ਕਰ ਰਹੀ ਝੂਠੇ ਕੇਸ
author img

By

Published : Feb 12, 2021, 8:55 PM IST

ਸ੍ਰੀ ਫ਼ਤਿਹਗੜ੍ਹ ਸਾਹਿਬ:ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਕਿਸਾਨ ਅੰਦੋਲਨ ਜਾਰੀ ਹੈ। ਦਿੱਲੀ ਵਿਖੇ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਏ ਕਿਸਾਨਾਂ ਨੂੰ ਸੀਬੀਆਈ ਵੱਲੋਂ ਨੋਟਿਸ ਭੇਜੇ ਜਾ ਰਹੇ ਹਨ ਤੇ ਦਿੱਲੀ ਪੁਲਿਸ ਵੱਲੋਂ ਪਰਚੇ ਦਰਜ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਪਟਿਆਲਾ ਤੋਂ ਕਿਸਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕਿਸਾਨਾਂ ਦੇ ਕੇਸਾਂ ਦੀ ਪੈਰਵੀ ਕਰਨ ਸਬੰਧੀ ਕਮੇਟੀ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਮਿਲਣ ਫ਼ਤਿਹਗੜ੍ਹ ਸਾਹਿਬ ਪੁੱਜੇ।

ਦਿੱਲੀ ਪੁਲਿਸ ਦਰਜ ਕਰ ਰਹੀ ਝੂਠੇ ਕੇਸ

ਕਿਸਾਨਾਂ ਨੇ ਮੀਡੀਆ ਨੂੰ ਦੱਸਿਆ ਕਿ ਉਹ ਕਿਸਾਨੀ ਸੰਘਰਸ਼ ਦੌਰਾਨ ਬਿਮਾਰ ਹੋਣ ਮਗਰੋਂ ਦਵਾਈ ਲੈਣ ਲਈ ਗਏ ਸਨ ਤਾਂ ਉਥੇ ਉਨ੍ਹਾਂ ਦੇ ਪਤੇ ਨੋਟ ਕੀਤੇ ਗਏ। ਹੁਣ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਵੱਲੋਂ ਉਨ੍ਹਾਂ ਦੇ ਪਤੇ ਹਾਸਲ ਕਰ ਉਨ੍ਹਾਂ ਖਿਲਾਫ ਪਰਚੇ ਦਰਜ ਕੀਤੇ ਗਏ ਹਨ। ਇਸ ਸਬੰਧੀ ਉਨ੍ਹਾਂ ਪੁਲਿਸ ਥਾਣਾ 'ਚ ਪੇਸ਼ ਹੋਣ ਦੇ ਨੋਟਿਸ ਵੀ ਭੇਜੇ ਗਏ ਹਨ। ਜਦੋਂ ਕਿ ਕੁੱਝ ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਉਨ੍ਹਾਂ ਦੇ ਪਤੇ ਕਿਵੇਂ ਮਿਲੇ ਇਸ ਬਾਰੇ ਉਹ ਨਹੀਂ ਜਾਣਦੇ। ਇਸ ਲਈ ਉਹ ਕਾਨੂੰਨੀ ਮਦਦ ਲੈਣ ਲਈ ਅੱਜ ਫ਼ਤਿਹਗੜ੍ਹ ਸਾਹਿਬ ਪੁੱਜੇ ਹਨ।

ਇਸ ਮੌਕੇ ਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਦਿੱਲੀ ਪੁਲੀਸ ਕਿਸਾਨਾਂ ਤੇ ਦਬਾਅ ਬਣਾਉਣ ਲਈ, ਉਨ੍ਹਾਂ ਤੇ ਨਾਜਾਇਜ਼ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਆਖਿਆ ਭਾਵੇਂ ਦਿੱਲੀ ਪੁਲਿਸ ਝੂਠੇ ਪਰਚੇ ਦਰਜ ਕਰ ਰਹੀ ਹੈ, ਪਰ ਕਿਸਾਨ ਉਨ੍ਹਾਂ ਦੇ ਡਰਾਵੇ 'ਚ ਨਹੀਂ ਆਉਣਗੇ। ਐਡਵੋਕੇਟ ਧਾਰਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਲਈ ਬਣਾਏ ਗਏ ਵਿਸ਼ੇਸ਼ ਪੈਨਲ ਤਹਿਤ ਉਹ ਡੀਜੀਐਸਐਮਸੀ ਦੇ ਵਕੀਲਾਂ ਨਾਲ ਮਿਲ ਕੇ ਕਿਸਾਨਾਂ ਦੇ ਕੇਸ ਮੁਫ਼ਤ ਲੜਨਗੇ। ਉਨ੍ਹਾਂ ਕਿਹਾ ਕਿ ਦਿੱਲੀ ਨਾਲ ਸਬੰਧਤ ਵਕੀਲਾਂ ਵੱਲੋਂ ਕਿਸਾਨਾਂ ਦੇ ਕੇਸਾਂ ਦੀ ਫਾਈਲਾਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋੜਵੰਦ ਕਿਸਾਨਾਂ ਦੀ ਜ਼ਮਾਨਤ ਕਰਵਾ ਜਲਦ ਹੀ ਕੇਸਾਂ 'ਤੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.