ਫ਼ਤਿਹਗੜ੍ਹ ਸਾਹਿਬ: ਪੰਜਾਬ ਦੇ ਫਿਰੋਜ਼ਪੁਰ ਜਿਲ੍ਹੇ ਵਿੱਚ 5 ਜਨਵਰੀ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਨੇ ਵਿਰੋਧ ਦੀ ਤਿਆਰੀ ਤੇਜ਼ ਕਰ ਦਿੱਤੀ ਹੈ।
ਕਿਸਾਨ ਜੱਥੇਬੰਦੀਆਂ ਇਸ ਦਿਨ ਜਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ਤੇ ਪ੍ਰਧਾਨਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਹ ਵਿਰੋਧ ਲਖੀਮਪੁਰ ਖੀਰੀ ਘਟਨਾ ਦੀ ਐਸਆਈਟੀ ਰਿਪੋਰਟ ਉਪਰ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਜਾਵੇਗਾ।
ਡੱਲੇਵਾਲ ਨੇ ਰਾਜੇਵਾਲ ਸਮੇਤ ਹੋਰਨਾਂ ਕਿਸਾਨ ਆਗੂਆਂ ਵੱਲੋਂ ਚੋਣਾਂ ਲੜਨ ਦੇ ਫੈਸਲੇ ਨੂੰ ਜਲਦਬਾਜੀ ਦਾ ਫੈਸਲਾ ਦਸਦੇ ਹੋਏ ਕਿਹਾ ਕਿ ਇਸ ਨਾਲ ਸੰਯੁਕਤ ਕਿਸਾਨ ਮੋਰਚਾ ਕਮਜੋਰ ਹੋਵੇਗਾ।
ਫ਼ਤਿਹਗੜ੍ਹ ਸਾਹਿਬ ਪੁੱਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਫਿਰੋਜ਼ਪਰ ਜਿਲ੍ਹੇ ਵਿੱਚ ਪੰਜ ਜਨਵਰੀ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਨੇ ਵਿਰੋਧ ਦੀ ਤਿਆਰੀ ਤੇਜ਼ ਕਰ ਦਿੱਤੀ ਹੈ।
ਇਹ ਵੀ ਪੜ੍ਹੋ:ਅਕਾਲੀ ਦਲ ਉਮੀਦਵਾਰ ਹਰੀਸ਼ ਰਾਏ ਢਾਂਡਾ ਦੇ ਪੋਸਟਰ 'ਤੇ ਸ਼ਰਾਰਤੀ ਅਨਸਰਾਂ ਲਗਾਈ ਕਾਲਖ਼