ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ (Gurdwara Sri Fatehgarh Sahib) ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਭਾਈ ਅਵਤਾਰ ਸਿੰਘ ਰਿਆ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ’ਤੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਮਾਤਾ ਗੁਜਰੀ ਲੰਗਰ ਹਾਲ ਵਿਖੇ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਮੈਂਬਰ ਭਾਈ ਕਰਨੈਲ ਸਿੰਘ ਪੰਜੋਲੀ ਵੱਲੋਂ ਰਾਜਪਾਲ ਪੰਜਾਬ ਨੂੰ ਫਤਿਹਗੜ੍ਹ ਸਾਹਿਬ (Gurdwara Sri Fatehgarh Sahib) ਦੇ ਮਹਾਨ ਦੇ ਸ਼ਹੀਦਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਸਬੰਧੀ ਜਾਣਕਾਰੀ ਦਿੱਤੀ ਗਈ।
ਜਥੇਦਾਰ ਪੰਜੋਲੀ ਨੇ ਰਾਜਪਾਲ ਪੰਜਾਬ ਨੂੰ 25-26-27 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਜਗਤ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਸੰਬੰਧੀ ਲੱਗਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲ ਮੌਕੇ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਹਾਜ਼ਰੀ ਲਗਵਾਉਣ ਲਈ ਬੇਨਤੀ ਕੀਤੀ, ਜਿਸ ਨੂੰ ਪ੍ਰਵਾਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਸੰਬਰ ਮਹੀਨੇ ਵਿੱਚ ਸ਼ਹੀਦੀ ਜੋੜ ਮੇਲ ਮੌਕੇ ਆਉਣ ਦਾ ਵਿਸ਼ਵਾਸ ਦਿਵਾਇਆ।
ਇਹ ਵੀ ਪੜੋ: ਅਧਿਆਪਕਾਂ ਨਾਲ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ