ਫ਼ਤਿਹਗੜ੍ਹ ਸਾਹਿਬ: ਇਸ ਵੇਲੇ ਸੂਬੇ ਦੀ ਅਕਾਲੀ ਸਿਆਸਤ ਵਿੱਚ ਪੂਰੀ ਤਰ੍ਹਾਂ ਨਾਲ ਊਫਾਨ ਆਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਦੇ ਧੜੇ ਅੰਦਰ ਨਿੱਤ ਦਿਨ ਕੋਈ ਨਾ ਕੋਈ ਅਕਾਲੀ ਦਲ ਦਾ ਆਗੂ ਸ਼ਾਮਲ ਹੋ ਰਿਹਾ ਹੈ। ਇਸ ਤਰ੍ਹਾਂ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਸੀ ਪਠਾਣਾ ਦੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਵੀ ਢੀਂਡਸਾ ਦੇ ਬੇੜੇ ਵਿੱਚ ਸਵਾਰ ਹੋ ਗਏ ਹਨ। ਇਸੇ ਨੂੰ ਲੈ ਕੇ ਸ਼੍ਰੋਣਮੀ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਗੱਲ ਰੱਖੀ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਜਸਟਿਸ ਨਿਰਮਲ ਸਿੰਘ ਵੱਲੋਂ ਢੀਂਡਸਾ ਗਰੁੱਪ ਵਿੱਚ ਸ਼ਾਮਲ ਹੋਣ ਲਈ ਜੋ ਸਮਾਗਮ ਰੱਖਿਆ ਗਿਆ, ਉਹ ਇੱਕ ਡਰਾਮਾ ਹੈ। ਜਸਟਿਸ ਨਿਰਮਲ ਸਿੰਘ ਨੇ ਜਦੋਂ ਪਾਰਟੀ ਸੱਤਾ ਵਿੱਚ ਸੀ ਉਦੋਂ ਵਜ਼ੀਰੀਆਂ ਮਾਣੀਆਂ ਹਨ ਅਤੇ ਅੱਜ ਪਾਰਟੀ ਸੱਤਾ ਵਿੱਚ ਨਹੀਂ ਹੈ ਤਾਂ ਉਹ ਪਾਰਟੀ ਨੂੰ ਬਦਨਾਮ ਕਰਨ ਦੇ ਲਈ ਉਹ ਕੰਮ ਕਰ ਰਹੇ ਹਨ। ਜਿਸ ਦੇ ਕਾਰਨ ਉਨ੍ਹਾਂ ਨੂੰ ਪਹਿਲਾਂ ਹੀ ਪਾਰਟੀ ਦੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਸਮੇਂ ਵਿੱਚ ਪਾਰਟੀ ਮਜ਼ਬੂਤ ਹੋਈ ਹੈ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਨੂੰ ਵਜ਼ੀਰੀ ਦਿੱਤੀ ਗਈ ਸੀ। ਜਸਟਿਸ ਨਿਰਮਲ ਸਿੰਘ ਵੱਲੋਂ ਪਾਰਟੀ ਛੱਡਣ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ ਪਵੇਗਾ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵੀ ਮਜ਼ਬੂਤ ਸੀ ਤੇ ਅੱਜ ਵੀ ਮਜ਼ਬੂਤ ਹੈ।
ਉੱਥੇ ਹੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਗਲਤੀ ਤੇ ਹੈ ਕਿ ਉਨ੍ਹਾਂ ਵੱਲੋਂ ਇਨ੍ਹਾਂ ਨੂੰ ਪਾਰਟੀ ਸੱਤਾ ਦੇ ਵਿੱਚ ਵਜ਼ੀਰੀਆਂ ਦਿੱਤੀਆਂ ਗਈਆਂ ਜਿਸ ਦੇ ਇਹ ਕਾਬਲ ਨਹੀਂ ਸਨ।