ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ’ਚ ਕਾਰਗਿਲ ਵਿਜੇ ਦਿਵਸ ਦੀ 22 ਵੀਂ ਵਰੇਗੰਢ ਨੂੰ ਪਿੰਡ ਭੱਦਲਥੂਹਾ ਵਿਖੇ ਸ਼ਹੀਦ ਗੁਰਬਖਸ਼ ਸਿੰਘ ਲਾਡੀ ਦੀ ਸਮਾਰਕ ’ਤੇ ਮਨਾਇਆ ਗਿਆ। ਇਸ ਸ਼ਰਧਾਂਜਲੀ ਸਮਾਰੋਹ ਮੌਕੇ ਜਿੱਥੇ ਸਾਬਕਾ ਫੌਜੀਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉੱਥੇ ਹੀ ਵੱਖ-ਵੱਖ ਪਾਰਟੀਆਂ ਦੇ ਆਗੂ ਹਾਜਰ ਰਹੇ।
ਇਸ ਮੌਕੇ ’ਤੇ ਸਾਬਕਾ ਫੌਜੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜਿੱਥੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਕਾਰਗਿਲ ਦੇ ਸ਼ਹੀਦ ਗੁਰਬਖਸ਼ ਸਿੰਘ ਲਾਡੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਨਾਲ ਹੀ ਉਨ੍ਹਾਂ ਨੇ ਸ਼ਹੀਦ ਗੁਰਬਖਸ਼ ਸਿੰਘ ਲਾਡੀ ਦੇ ਪਿਤਾ ਅਜੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।
ਇਸ ਮੌਕੇ ਮੌਜੂਦ ਸਾਬਕਾ ਫੌਜੀਆਂ ਨੇ ਕਿਹਾ ਕਿ ਸ਼ਹੀਦ ਕਿਸੇ ਇੱਕ ਪਰਿਵਾਰ ਨਾਲ ਸਬੰਧਿਤ ਨਹੀਂ ਹੁੰਦੇ ਸਗੋਂ ਉਹ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ। ਜਿਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸਮੂਹ ਨਾਗਰਿਕਾਂ ਨੂੰ ਆਪਣੇ ਦੇਸ਼ ਪ੍ਰਤੀ ਵਫਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਸ਼ਹੀਦ ਫੌਜੀਆਂ ਦੀ ਬੇਮਿਸਾਲ ਕੁਰਬਾਨੀ ਤੋਂ ਨੌਜਵਾਨ ਪੀੜੀ ਨੂੰ ਜਾਣੂ ਕਰਵਾਇਆ ਜਾਵੇ ਤਾਂ ਕਿ ਨੌਜਵਾਨ ਪੀੜੀ ’ਚ ਦੇਸ਼ ਪ੍ਰਤੀ ਜੋਸ਼ ਭਰਿਆ ਜਾ ਸਕੇ।
ਇਹ ਵੀ ਪੜੋ: 22ਵੇਂ ਕਾਰਗਿਲ ਵਿਜੇ ਦਿਵਸ 'ਤੇ, ਦੇਸ਼ 1999 ਦੇ ਹੀਰੋਜ਼ ਨੂੰ ਕਰ ਰਿਹਾ ਨਮਨ