ETV Bharat / city

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ - ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਸ਼ੋਅ 'ਚ ਧਾਰਮਿਕ ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਕਰਨ ਦੀ ਸਿੱਖਿਆਵਾਂ ਤੋ ਜਾਣੂ ਕਰਵਾਇਆ ਜਾ ਰਿਹਾ ਹੈ।

ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਲਾਈਟ ਐਂਡ ਸਾਊਂਡ ਸ਼ੋਅ
ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਲਾਈਟ ਐਂਡ ਸਾਊਂਡ ਸ਼ੋਅ
author img

By

Published : Dec 9, 2019, 11:58 AM IST

ਸ੍ਰੀ ਫ਼ਤਹਿਗੜ੍ਹ ਸਾਹਿਬ :ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਹਿੰਦ ਮਾਧੋਪੁਰ ਸਰਕਾਰੀ ਖੇਡ ਸਟੇਡੀਅਮ 'ਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਰਾਹੀਂ ਸੰਗਤ ਨੂੰ ਰੂਹਾਨੀ ਰੰਗ 'ਚ ਰੰਗਿਆ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਬੱਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ।

ਇਸ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾ ਰਹੇ ਹਨ। ਇਸ ਦੀ ਸੂਬਾ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਕਰਨ ਦੀ ਸਿੱਖਿਆਵਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਇਸ ਰਾਹੀਂ ਨੌਜਵਾਨਾਂ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀ ਸਿੱਖਿਆਵਾਂ ਅਤੇ ਇਤਿਹਾਸ ਨਾਲ ਜੋੜਿਆ ਜਾ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਲਾਇਟ ਸ਼ੋਅ ਨੂੰ ਬਹੁਤ ਹੀ ਬਾਰੀਕੀ ਨਾਲ ਡਿਜ਼ਾਇਨ ਕੀਤਾ ਗਿਆ ਹੈ। ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ 'ਤੇ ਰੂਪਮਾਨ ਕੀਤਾ ਗਿਆ ਹੈ।

ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਲਾਈਟ ਐਂਡ ਸਾਊਂਡ ਸ਼ੋਅ

ਹੋਰ ਪੜ੍ਹੋ :ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸੁਖਦੇਵ ਢੀਂਡਸਾ ਜਲਦ ਹੀ ਅਕਾਲੀ ਦਲ ਨੂੰ ਅਲਵਿਦਾ ਆਖਣਗੇ

ਉੱਥੇ ਹੀ ਸ਼ੋਅ ਦੇਖਣ ਪਹੁੰਚੇ ਲੋਕਾਂ ਅਤੇ ਬੱਚਿਆਂ ਨੇ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਲਾਈਟ ਐਂਡ ਸਾਊਂਡ ਸ਼ੋਅ ਬਹੁਤ ਹੀ ਵਧੀਆ ਢੰਗ ਦੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਕਾਲ ਦੇ ਨਾਲ ਦੇ ਨਾਲ ਨਾਲ ਉਨ੍ਹਾਂ ਵੱਲੋਂ ਸਮਾਜਿਕ ਸੁਧਾਰ ਲਈ ਕੀਤੀਆਂ ਗਈਆਂ ਚਾਰ ਉਦਾਸੀਆਂ ਅਤੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤਾਂ ਨੂੰ ਦੱਸਿਆ ਗਿਆ ਹੈ। ਲਾਇਟ ਐਂਡ ਸਾਊਂਡ ਸ਼ੋਅ ਦੇ ਦੁਆਰਾ ਅਤਿ ਆਧੁਨਿਕ ਅਤੇ ਲੇਜ਼ਰ ਸ਼ੋਅ ਦੇ ਦੁਆਰਾ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਮਾਨਵਤਾ ਦੀ ਭਲਾਈ ਸੰਦੇਸ਼ ਦੇ ਦ੍ਰਿਸ਼ਾਂ ਨੂੰ ਦਿਖਾਇਆ ਗਿਆ।

Intro:ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਦ ਜੱਗ ਚਾਨਣ ਹੋਆ ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਫਲਸਫੇ ਅਤੇ ਸੰਦੇਸ਼ ਨਾਲ ਲੋਕਾਂ ਨੂੰ ਜੋੜਨ ਅਤੇ ਗੁਰੂ ਜੀ ਦੇ ਸਬੰਧਿਤ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰਵਾਉਣ ਦੇ ਲਈ ਸਰਹਿੰਦ ਮਾਧੋਪੁਰ ਸਰਕਾਰੀ ਖੇਡ ਸਟੇਡੀਅਮ ਵਿੱਚ ਪੰਜਾਬ ਸਰਕਾਰ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਕੈਪਟਨ ਦੇ ਸਲਾਹਕਾਰਾਂ ਤੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਕੁਲਜੀਤ ਸਿੰਘ ਨਾਗਰਾ ਤੇ ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ ਪੀ ਨੇ ਕੀਤਾ ।

Body:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੰਗਤ ਦੇ ਲਈ ਗੁਰੂ ਸਾਹਿਬ ਦੇ ਜੀਵਨ ਅਤੇ ਅੰਤਿਮ ਕਾਲ ਸਮੇਂ ਤੱਕ ਦੀ ਘਟਨਾਵਾਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇ ਜ਼ਰੀਏ ਲੋਕਾਂ ਦੇ ਲਈ ਮਾਧੋਪੁਰ ਦੇ ਸਰਕਾਰੀ ਖੇਡ ਸਟੇਡੀਅਮ ਦੇ ਵਿੱਚ ਉਨ੍ਹਾਂ ਜੀਵਨੀ ਨੂੰ ਨਵੇਂ ਅੰਦਾਜ਼ ਨਾਲ ਦਿਖਾਇਆ ਗਿਆ। ਜਿਵੇਂ ਹੀ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਹੋਇਆ ਤਾਂ ਪੂਰੇ ਪੰਡਾਲ ਸਕੂਲ ਬੱਚਿਆਂ ਅਤੇ ਸੰਗਤ ਨਾਲ ਭਰ ਗਿਆ। ਜਿਸ ਵਿੱਚ ਨਵੀਂ ਤਕਨੀਕ ਦੇ ਨਾਲ ਗੁਰੂ ਸਾਹਿਬ ਦੀ ਜੀਵਨੀ ਤੇ ਆਧਾਰਤ ਲਾਈਟ ਐਂਡ ਸਾਉਡ ਸ਼ੋਅ ਦੇ ਨਾਲ ਪੂਰਾ ਪੰਡਾਲ ਅਧਿਆਤਮਿਕ ਅਤੇ ਰੂਹਾਨੀ ਰੰਗ ਵਿੱਚ ਰੰਗਿਆ ਗਿਆ । ਇਸ ਮੌਕੇ ਤੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਅਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਡਿਜ਼ੀਟਲ ਮੋਬਾਈਲ ਮੀਡੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੇ ਦੁਆਰਾ ਪੰਜਾਬ ਸਰਕਾਰ ਦੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਨੂੰ ਹਰ ਇਕ ਵਿਅਕਤੀ ਤੱਕ ਪਹੁੰਚਾਉਣ ਦੇ ਲਈ ਇਹ ਬੜਾ ਪ੍ਰਯਾਸ ਕੀਤਾ ਗਿਆ ਹੈ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪੂਰੇ ਪੰਜਾਬ ਵਿੱਚ ਕੀਤੇ ਜਾ ਰਹੇ ਹਨ ਤਾਂ ਕਿ ਨੌਜਵਾਨਾਂ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀ ਸਿੱਖਿਆਵਾਂ ਅਤੇ ਇਤਿਹਾਸ ਨਾਲ ਜੋੜਿਆ ਜਾ ਸਕੇ ।

byte - ਕੁਲਜੀਤ ਸਿੰਘ ਨਾਗਰਾ ( ਵਿਧਾਇਕ ਫਤਹਿਗੜ੍ਹ ਸਾਹਿਬ )

ਉੱਥੇ ਹੀ ਸ਼ੋਅ ਦੇਖਣ ਪਹੁੰਚੇ ਲੋਕ ਅਤੇ ਬੱਚਿਆਂ ਦਾ ਕਹਿਣਾ ਸੀ ਕਿ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਅਜਿਹੇ ਪ੍ਰੋਗਰਾਮ ਸਮੇਂ ਸਮੇਂ ਤੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਲਾਈਟ ਐਂਡ ਸਾਊਂਡ ਸ਼ੋਅ ਬਹੁਤ ਹੀ ਵਧੀਆ ਢੰਗ ਦੇ ਨਾਲ ਡਿਜ਼ਾਇਨ ਕੀਤਾ ਗਿਆ ਹੈ ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਕਾਲ ਦੇ ਨਾਲ ਦੇ ਨਾਲ ਨਾਲ ਉਨ੍ਹਾਂ ਦੁਆਰਾ ਸਮਾਜ ਸੁਧਾਰ ਦੇ ਲਈ ਕੀਤੀਆਂ ਗਈਆਂ ਚਾਰ ਉਦਾਸੀਆਂ ਅਤੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤਾਂ ਨੂੰ ਦੱਸਿਆ ਗਿਆ ਹੈ। ਉੱਥੇ ਹੀ ਲਾਇਟ ਐਂਡ ਸਾਊਂਡ ਸ਼ੋਅ ਦੇ ਦੁਆਰਾ ਅਤਿ ਆਧੁਨਿਕ ਅਤੇ ਲੇਜ਼ਰ ਸ਼ੋਅ ਦੇ ਦੁਆਰਾ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਮਾਨਵਤਾ ਦੀ ਭਲਾਈ ਸੰਦੇਸ਼ ਦੇ ਦ੍ਰਿਸ਼ਾਂ ਨੂੰ ਦਿਖਾਇਆ ਗਿਆ।

byte - voxpop ਲੋਕ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.