ETV Bharat / city

ਪਿੰਡਾਂ ਵਿਚ ਸੇਵਾ ਕੇਂਦਰ ਬੰਦ ਹੋਣ ਦੇ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਿਲਾਂ ਦਾ ਸਾਹਮਣਾ

ਪੰਜਾਬ 'ਚ ਸਾਬਕਾ ਸਰਕਾਰ ਵੱਲੋਂ ਪਿੰਡ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪਿੰਡਾਂ 'ਚ ਸੇਵਾ ਕੇਂਦਰ ਖੋਲ੍ਹੇ ਗਏ ਸਨ, ਪਰ ਮੌਜੂਦਾ ਸਮੇਂ 'ਚ ਪਿੰਡਾ ਦੇ ਜ਼ਿਆਦਾਤਰ ਸੇਵਾ ਕੇਂਦਰ ਬੰਦ ਕਰ ਦਿੱਤੇ ਗਏ ਹਨ। ਪਿੰਡਾਂ 'ਚ ਸੇਵਾ ਕੇਂਦਰ ਬੰਦ ਹੋਣ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਲੋਕਾਂ ਨੇ ਸੂਬਾ ਸਰਕਾਰ ਕੋਲੋਂ ਮੁੜ ਤੋਂ ਪਿੰਡਾਂ 'ਚ ਸੇਵਾ ਕੇਂਦਰ ਸ਼ੁਰੂ ਕਰਨ ਦੀ ਮੰਗ ਕੀਤੀ ਹੈ।

ਪਿੰਡਾਂ ਵਿਚ ਸੇਵਾ ਕੇਂਦਰ ਬੰਦ ਹੋਣ ਦੇ ਕਾਰਨ ਲੋਕ ਪਰੇਸ਼ਾਨ
ਪਿੰਡਾਂ ਵਿਚ ਸੇਵਾ ਕੇਂਦਰ ਬੰਦ ਹੋਣ ਦੇ ਕਾਰਨ ਲੋਕ ਪਰੇਸ਼ਾਨ
author img

By

Published : Dec 13, 2019, 1:31 PM IST

ਸ੍ਰੀ ਫ਼ਤਿਹਗੜ੍ਹ ਸਾਹਿਬ : ਇੱਕ ਪਾਸੇ ਜਿਥੇ ਸੂਬਾ ਸਰਕਾਰ ਲੋਕਾਂ ਨੂੰ ਸਹੂਲਤਾਂ ਅਤੇ ਰੁਜ਼ਗਾਰ ਦੇਣ ਦੇ ਦਾਅਵੇ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਮੌਜੂਦਾ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਵਾਲੇ ਪਿੰਡਾਂ 'ਚ ਸਥਿਤ ਸੇਵਾ ਕੇਂਦਰ ਬੰਦ ਕਰ ਦਿੱਤੇ ਗਏ ਹਨ। ਪਿੰਡਾਂ 'ਚ ਸੇਵਾ ਕੇਂਦਰ ਬੰਦ ਹੋਣ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿੰਡਾਂ ਵਿਚ ਸੇਵਾ ਕੇਂਦਰ ਬੰਦ ਹੋਣ ਦੇ ਕਾਰਨ ਲੋਕ ਪਰੇਸ਼ਾਨ

ਦੱਸਣਯੋਗ ਹੈ ਕਿ ਸਾਬਕਾ ਸੂਬਾ ਸਰਕਾਰ ਵੱਲੋਂ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਜਨਤਕ ਸਹੂਲਤਾਂ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ 'ਚ ਸੇਵਾ ਕੇਂਦਰ ਖੋਲ੍ਹੇ ਗਏ ਸਨ। ਇਨ੍ਹਾਂ ਸੇਵਾਂ ਕੇਂਦਰਾਂ 'ਚ ਲੋਕ ਅਧਾਰ ਕਾਰਡ, ਰਾਸ਼ਨ ਕਾਰਡ, ਜਨਮ ਸਰਟੀਫਿਕੇਟ ਆਦਿ ਹੋਰਨਾਂ ਕਈ ਸਰਕਾਰੀ ਕੰਮ ਅਸਾਨੀ ਨਾਲ ਕਰਵਾ ਸਕਦੇ ਸੀ।

ਹੋਰ ਪੜ੍ਹੋ : ਅੰਮ੍ਰਿਤਸਰ 'ਚ ਲੱਗਿਆ 14 ਵਾਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ 2019

ਮੌਜੂਦਾ ਸਮੇਂ 'ਚ ਪਿੰਡਾਂ ਅੰਦਰ ਬਣੇ ਸੇਵਾ ਕੇਂਦਰ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਬਾਰੇ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਅੰਦਰ ਸੇਵਾਂ ਕੇਂਦਰ ਹੋਣ ਨਾਲ ਉਨ੍ਹਾਂ ਨੂੰ ਨੇੜੇ ਹੀ ਜਨਤਕ ਸਹੂਲਤਾਂ ਅਸਾਨੀ ਨਾਲ ਮਿਲ ਜਾਂਦੀਆਂ ਸਨ। ਕਿਸੇ ਤਰ੍ਹਾਂ ਦਾ ਸਰਕਾਰੀ ਕੰਮ ਉਹ ਆਪਣੇ ਪਿੰਡ ਦੇ ਅੰਦਰ ਹੀ ਅਸਾਨੀ ਨਾਲ ਕਰਵਾ ਸਕਦੇ ਸੀ, ਪਰ ਪਿੰਡਾਂ 'ਚ ਸੇਵਾ ਕੇਂਦਰ ਬੰਦ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸ਼ਹਿਰ ਜਾਣਾ ਪੈਂਦਾ ਹੈ। ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਆਨ ਦਿੱਤੇ ਜਾਂਦੇ ਹਨ ਕਿ ਰੁਜ਼ਗਾਰ ਦਿੱਤਾ ਜਾਵੇਗਾ। ਪਰ ਜਿਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਕਾਰਨ ਰੁਜ਼ਗਾਰ ਮਿਲਿਆ ਸੀ ਹੁਣ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਮੰਦਭਾਗਾ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੁੜ ਜਲਦ ਤੋਂ ਜਲਦ ਇਨ੍ਹਾਂ ਸੇਵਾ ਕੇਂਦਰਾਂ ਨੂੰ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ ਹੈ।

Intro:ਪੰਜਾਬ ਦੀ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਲਈ ਪਿੰਡਾਂ ਦੇ ਵਿੱਚ ਸੇਵਾ ਕੇਂਦਰ ਖੋਲ੍ਹੇ ਗਏ ਸਨ ਜੋ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਜ਼ਿਆਦਾਤਰ ਸੇਵਾ ਕੇਂਦਰ ਬੰਦ ਕਰ ਦਿੱਤੇ ਗਏ ਜਿਨ੍ਹਾਂ ਦੇ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਦੇ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

Body:ਇਕ ਪਾਸੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਅਤੇ ਰੁਜ਼ਗਾਰ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਦੂਜੇ ਹੀ ਪਾਸੇ ਪਿਛਲੀ ਅਕਾਲੀ ਭਾਜਪਾ ਗੱਠਜੋੜ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਨਜ਼ਦੀਕ ਸਹੂਲਤਾਂ ਦੇਣ ਦੇ ਲਈ ਸੇਵਾ ਕੇਂਦਰ ਬਣਾਏ ਗਏ ਜਿਸ ਦੇ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲਿਆ । ਪਰ ਜਿੱਥੇ ਹੁਣ ਪਿੰਡਾਂ ਵਿੱਚ ਸੇਵਾ ਕੇਂਦਰ ਬੰਦ ਹੋਣ ਦੇ ਕਾਰਨ ਜਿੱਥੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਉੱਥੇ ਹੀ ਇਨ੍ਹਾਂ ਵਿੱਚ ਕੰਮ ਕਰ ਰਹੇ ਨੌਜਵਾਨ ਬੇਰੁਜ਼ਗਾਰ ਹੋ ਗਏ ਹਨ। ਇਸ ਮੌਕੇ ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਪਹਿਲਾਂ ਉਨ੍ਹਾਂ ਨੂੰ ਪਿੰਡ ਵਿੱਚ ਹੀ ਆਧਾਰ ਕਾਰਡ ਬਣਾਉਣਾ ਹੋਵੇ ਜਾਂ ਕੁਝ ਹੋਰ ਕੰਮ ਹੋਵੇ ਦੀ ਸਹੂਲਤ ਮਿਲ ਜਾਂਦੀ ਸੀ । ਪਰ ਹੁਣ ਉਨ੍ਹਾਂ ਨੂੰ ਕੰਮ ਕਰਾਉਣ ਦੇ ਲਈ ਸ਼ਹਿਰ ਵੱਲ ਰੁੱਖ ਕਰਨਾ ਪੈਂਦਾ ਹੈ ਜਿਸ ਦੇ ਨਾਲ ਉਨ੍ਹਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਛੋਟੇ ਬੱਚੇ ਅਤੇ ਬਜ਼ੁਰਗਾਂ ਨੂੰ ਆਪਣਾ ਕੰਮ ਕਰਵਾਉਣ ਦੇ ਲਈ ਦੂਰ ਦਰੇਡੇ ਜਾਣਾ ਪੈਂਦਾ ਹੈ ਜਿਸ ਤੋਂ ਉਹ ਅਸਮਰੱਥ ਹਨ । ਇਸ ਮੌਕੇ ਉਨ੍ਹਾਂ ਨੇ ਰੁਜ਼ਗਾਰ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਆਨ ਦਿੱਤੇ ਜਾਂਦੇ ਹਨ ਕਿ ਰੁਜ਼ਗਾਰ ਦਿੱਤਾ ਜਾਵੇਗਾ ਪਰ ਜੋ ਨੌਜਵਾਨਾਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਦੇ ਨਾਲ ਰੁਜ਼ਗਾਰ ਮਿਲਿਆ ਸੀ ਉਹ ਬੰਦ ਕਰਨ ਤੇ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਗਿਆ ਹੈ ਜੋ ਕਿ ਮੰਦਭਾਗਾ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਦੇ ਲਈ ਇਹ ਸੇਵਾ ਕੇਂਦਰ ਜਲਦ ਤੋਂ ਜਲਦ ਸਰਕਾਰ ਨੂੰ ਚਲਾਉਣੇ ਚਾਹੀਦੇ ਹਨ ।

byte - ਰਣਧੀਰ ਸਿੰਘ
byte - ਰਜਿੰਦਰ ਸਿੰਘ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.