ETV Bharat / city

ਮਹਿਲਾਵਾਂ ਨੂੰ ਜਲਦ ਮਿਲਣਗੇ 1000 ਰੁਪਏ, ਕੈਬਨਿਟ ਮੰਤਰੀ ਨੇ ਦਿੱਤਾ ਇਹ ਬਿਆਨ...

author img

By

Published : Apr 28, 2022, 10:30 AM IST

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜਿਵੇਂ ਉਨ੍ਹਾਂ ਵੱਲੋਂ ਬਿਜਲੀ ਦਾ ਵਾਅਦਾ ਪੂਰਾ ਕੀਤਾ ਗਿਆ ਹੈ ਉਂਝ ਹੀ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਵੀ ਜਲਦ ਤੋਂ ਜਲਦ ਇੱਕ ਦੋ ਮਹੀਨਿਆਂ ’ਚ ਪੂਰਾ ਕਰ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿਖੇ ਜ਼ਿਲ੍ਹਾ ਪ੍ਰੀਸ਼ਦ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ ਦੇ ਤਹਿਤ ਇਕ ਸਮਾਰੋਹ ਕਰਵਾਇਆ ਗਿਆ ਸੀ ਜਿਸ ’ਚ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਖਾਸਤੌਰ ’ਤੇ ਪਹੁੰਚੇ। ਇਸ ਪ੍ਰੋਗਰਾਮ ’ਚ ਜ਼ਿਲ੍ਹੇ ਦੇ ਤਿੰਨ ਹਲਕਿਆਂ ਦੇ ਵਿਧਾਇਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਭਾਗ ਲਿਆ।

'ਜਲਦ ਪੂਰਾ ਪੂਰਾ ਕੀਤਾ ਜਾਵੇਗਾ ਵਾਅਦਾ': ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਪੰਜਾਬ ਦੀਆਂ ਮਹਿਲਾਵਾਂ ਦੇ ਨਾਲ 1000 ਰੁਪਏ ਮਹੀਨੇ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਸ ’ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜਿਵੇਂ ਉਨ੍ਹਾਂ ਵੱਲੋਂ ਬਿਜਲੀ ਦਾ ਵਾਅਦਾ ਪੂਰਾ ਕੀਤਾ ਗਿਆ ਹੈ ਉਂਝ ਹੀ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਵੀ ਜਲਦ ਤੋਂ ਜਲਦ ਇੱਕ ਦੋ ਮਹੀਨਿਆਂ ’ਚ ਪੂਰਾ ਕਰ ਦਿੱਤਾ ਜਾਵੇਗਾ।

'ਕਾਨੂੰਨ ਨੂੰ ਹੋਰ ਸਖਤ ਕਰਨ ਦੀ ਲੋੜ': ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਕਨਿਆਂ ਭਰੂਣ ਹੱਤਿਆ ਨੂੰ ਰੋਕਣ ਲਈ ਕਾਨੂੰਨ ਨੂੰ ਹੋਰ ਸਖ਼ਤ ਕਰਨ ਦੀ ਲੋੜ ਹੈ। ਨਾਲ ਹੀ ਪੰਜਾਬ ਦੇ ਸਿਵਲ ਹਸਪਤਾਲਾਂ ਸਟਾਫ ਅਤੇ ਹੋਰ ਸਹੂਲਤਾਂ ਦੀ ਕਮੀ ਨਾਲ ਜੂਝ ਰਹੇ ਹਨ ਜਿਨ੍ਹਾਂ ਕਮੀਆਂ ਨੂੰ ਜਲਦ ਪੁਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ

'ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ': ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਸੀ ਤਾਂ ਜੋ ਘੱਟ ਰਹੇ ਲਿੰਗ ਅਨੁਪਾਤ ਨੂੰ ਦੂਰ ਕੀਤਾ ਜਾ ਸਕੇ,ਇਸ ਤੋਂ ਇਲਾਵਾ ਇਸ ਨੂੰ ਲੈਕੇ ਬਣੇ ਕਾਨੂੰਨ ਨੂੰ ਹੋਰ ਮਜਬੂਤ ਕਰ ਲਈ ਕੰਮ ਕੀਤਾ ਜਾ ਸਕੇ।

ਦੱਸ ਦਈਏ ਕਿ ਇਸ ਸਮਾਗਮ ਦੌਰਾਨ ਸਕੂਲੀ ਬਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਉੱਥੇ ਹੀ ਮਹਿਲਾਵਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਹੱਕ ਦੇਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ। ਨਾਲ ਹੀ ਮੁੱਖ ਮਹਿਮਾਨ ਵਲੋਂ ਨਵਜੰਮੀ ਬੱਚਿਆਂ ਦੇ ਮਾਪਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜੋ: ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੁਲਿਸ ਹੋਈ ਚੌਕਸ, ਵਧਾਈ ਸਰੱਖਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.