ਸ੍ਰੀ ਫ਼ਤਿਹਗੜ੍ਹ ਸਾਹਿਬ: ਸਰਹਿੰਦ ਦੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਵਿਕਾਸ ਕਾਰਜ ਬੰਦ ਪਏ ਹਨ। ਵਿਕਾਸ ਕਾਰਜ ਸਹੀ ਢੰਗ ਨਾਲ ਪੂਰੇ ਨਾ ਹੋਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਗਿਹਲੀ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸ਼ਹਿਰ ਵਿੱਚ ਵਿਕਾਸ ਦਾ ਕੰਮ ਠੱਪ ਹੋਣ ਨੂੰ ਲੈ ਕੇ ਸਥਾਨਕ ਤਿੰਨ ਕੌਂਸਲਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਰੋਸ ਪ੍ਰਦਰਸ਼ਨ ਲਗਾਤਾਰ 9ਵੇਂ ਦਿਨ ਵੀ ਜਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਬੰਦ ਕੀਤੇ ਗਏ ਵਿਕਾਸ ਕਾਰਜਾਂ ਨੂੰ ਸ਼ੁਰੂ ਨਾ ਕੀਤਾ ਗਿਆ, ਤਾਂ ਜਨਤਕ ਲਹਿਰ ਸ਼ੁਰੂ ਕਰਕੇ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ :ਲੁਧਿਆਣਾ 'ਚ ਵਕੀਲ ਨੇ ਕੀਤੀ ਖ਼ੁਦਕੁਸ਼ੀ
ਇਸ ਮੌਕੇ ਧਰਨੇ 'ਤੇ ਬੈਠੇ ਕੌਂਸਲਰਾਂ ਨੂੰ ਸਮਰਥਣ ਦੇਣ ਲਈ ਫ਼ਤਿਹਗੜ੍ਹ ਸਾਹਿਬ ਦੇ ਹੱਲਕਾ ਇੰਚਾਰਜ ਦੀਦਾਰ ਸਿੰਘ ਭੱਟੀ 'ਤੇ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਬੱਬਲ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਉੱਤੇ ਵਿਕਾਸ ਕਾਰਜਾਂ ਨੂੰ ਲੈ ਕੇ ਪੱਖਪਾਤ ਰਵੱਈਆ ਅਪਣਾਏ ਜਾਣ ਦਾ ਦੋਸ਼ ਲਗਾਇਆ। ਕਾਂਗਰਸ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਨੂੰ ਲੈ ਕੇ ਪੱਖਪਾਤ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਅਕਾਲੀ ਸਰਕਾਰ ਸਮੇਂ ਜਾਰੀ ਕੀਤੇ ਗਏ ਸਨ ਜਿਸ ਦਾ ਸਿਹਰਾ ਕਾਂਗਰਸ ਸਰਕਾਰ ਆਪਣੇ ਸਿਰ ਲੈ ਰਹੀ ਹੈ।