ETV Bharat / city

ਫ਼ਤਿਹਗੜ੍ਹ ਸਾਹਿਬ 'ਚ ਪਿਆ ਭਾਰੀ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਦੇ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਮੀਂਹ ਪਿਆ। ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਵੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਫ਼ਤਿਹਗੜ੍ਹ ਸਾਹਿਬ 'ਚ ਪਿਆ ਭਾਰੀ ਮੀਂਹ
ਫ਼ਤਿਹਗੜ੍ਹ ਸਾਹਿਬ 'ਚ ਪਿਆ ਭਾਰੀ ਮੀਂਹ
author img

By

Published : Aug 1, 2020, 2:04 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਮੌਸਮ ਵਿਭਾਗ ਵੱਲੋਂ ਕੀਤੀ ਗਈ ਕੀਤੀ ਭਵਿੱਖਬਾਣੀ ਦੇ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਤੋਂ ਮੀਂਹ ਪੈ ਰਿਹਾ ਹੈ। ਫ਼ਤਿਹਗੜ੍ਹ ਸਾਹਿਬ ਵਿੱਚ ਵੀ ਕਈ ਥਾਵਾਂ 'ਤੇ ਤੇਜ਼ ਮੀਂਹ ਪਿਆ, ਜਿਸ ਨਾਲ ਨਾ ਸਿਰਫ਼ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਸਗੋਂ ਕਿਸਾਨਾਂ ਲਈ ਵੀ ਇਹ ਮੀਂਹ ਲਾਹੇਵੰਦ ਦੱਸਿਆ ਜਾ ਰਿਹਾ ਹੈ।

ਮੀਂਹ ਪੈਣ ਨਾਲ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਵੀ ਲੋਕਾਂ ਨੂੰ ਨਿਜ਼ਾਤ ਮਿਲੀ ਹੈ। ਇਸ ਮੌਕੇ ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਮੀਂਹ ਨਾਲ ਕਾਫ਼ੀ ਰਾਹਤ ਮਿਲੀ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਅਤੇ ਹੁੰਮਤ ਭਰਿਆ ਮੌਸਮ ਬਣਿਆ ਹੋਇਆ ਸੀ।

ਫ਼ਤਿਹਗੜ੍ਹ ਸਾਹਿਬ 'ਚ ਪਿਆ ਭਾਰੀ ਮੀਂਹ

ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾ ਹੀ ਇਸ ਮੀਂਹ ਬਾਰੇ ਭਵਿੱਖਬਾਣੀ ਕੀਤੀ ਗਈ ਸੀ। ਪੰਜਾਬ ਦੇ ਵਿੱਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਝੋਨੇ ਦੀ ਫ਼ਸਲ ਬੀਜੀ ਜਾ ਚੁੱਕੀ ਹੈ ਜਿਸ ਵਿੱਚ ਪਾਣੀ ਲਾਉਣਾ ਬੇਹਦ ਜ਼ਰੂਰੀ ਹੈ। ਇਸ ਮੀਂਹ ਨਾਲ ਕਿਸਾਨਾਂ ਦੀ ਪਾਣੀ ਦੀ ਪੂਰਤੀ ਹੋਵੇਗੀ। ਇਸ ਨਾਲ ਉਨ੍ਹਾਂ ਦਾ ਬਿਜਲੀ ਦਾ ਖ਼ਰਚਾ ਘੱਟੇਗਾ ਅਤੇ ਜ਼ਮੀਨੀ ਪਾਣੀ ਦੀ ਬਚਤ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.