ਫ਼ਤਿਹਗੜ੍ਹ ਸਾਹਿਬ : ਆਵਾਰਾ ਪਸ਼ੂਆਂ ਕਾਰਨ ਸੜਕਾਂ 'ਤੇ ਰੋਜ਼ਾਨਾ ਵਾਪਰ ਰਹੇ ਹਾਦਸਿਆਂ ਕਾਰਨ ਹੁਣ ਤੱਕ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਦਾ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ਿਵ ਸੈਨਾ ਪੰਜਾਬ ਵਲੋਂ ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਮਰਨ ਵਰਤ ਸ਼ੁਰੂ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਅਤੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਨੇ ਦੱਸਿਆ ਕਿ ਸ਼ਿਵ ਸੈਨਾ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਲਗਭਗ ਇੱਕ ਮਹੀਨਾ ਪਹਿਲਾਂ ਐਸਡੀਐਮ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਇਸ ਮੰਗ ਪੱਤਰ 'ਚ ਸ਼ਹਿਰ ਵਿੱਚ ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਭੇਜਣ ਦੀ ਮੰਗ ਕੀਤੀ ਗਈ ਸੀ।
ਮੰਗ ਪੱਤਰ ਦੇਣ ਤੋਂ ਬਾਅਦ ਵੀ ਕਾਰਵਾਈ ਨਾ ਹੋਣ ਦੇ ਕਾਰਨ ਰੋਸ ਵਜੋਂ ਸ਼ਿਵ ਸੈਨਾ ਪੰਜਾਬ ਦੇ ਆਗੂਆਂ ਨੂੰ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਗਊ ਟੈਕਸ ਲੈਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੱਸਿਆ ਦਾ ਹੱਲ ਨਾ ਹੋਣ ਤੱਕ ਉਨ੍ਹਾਂ ਨੇ ਮਰਨ ਵਰਤ ਜਾਰੀ ਰੱਖਣ ਦੀ ਗੱਲ ਆਖੀ।
ਇਹ ਵੀ ਪੜ੍ਹੋ :ਪਤੀ ਤੋਂ ਤੰਗ ਮਹਿਲਾ ਨੇ ਕੀਤੀ ਖ਼ੁਦਕੁਸ਼ੀ
ਅਵਾਰਾ ਪਸ਼ੂਆਂ ਦੀ ਸਮੱਸਿਆ ਕਾਰਨ ਸੜਕਾਂ ਉੱਤੇ ਰੋਜ਼ ਵਾਪਰ ਰਹੇ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸੜਕ ਹਾਦਸਿਆਂ ਕਾਰਨ ਹੁਣ ਤੱਕ ਕੀਮਤੀ ਜਾਨਾਂ ਜਾ ਚੁੱਕਿਆ ਹਨ। ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਦਾ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ਿਵ ਸੈਨਾ ਪੰਜਾਬ ਵਲੋਂ ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਮਰਨ ਵਰਤ ਸ਼ੁਰੂ ਕੀਤਾ ਗਿਆ। ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਗਊ ਟੈਕਸ ਲੈਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਇਸ ਸਮੱਸਿਆ ਦਾ ਹੱਲ ਨਾ ਹੋਣ ਤੱਕ ਉਨ੍ਹਾਂ ਨੇ ਮਰਨ ਵਰਤ ਜਾਰੀ ਰੱਖਣ ਦੀ ਗੱਲ ਆਖੀ।