ETV Bharat / city

ਸ੍ਰੀ ਫ਼ਤਿਹਗੜ੍ਹ ਸਾਹਿਬ: ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਨਰਾਇਣਗੜ੍ਹ ਵਿਖੇ ਦੋ ਧਿਰਾਂ ਵਿਚਾਲੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ ਹੋ ਗਿਆ।ਇਸ ਝਗੜੇ ਦੌਰਾਨ ਗੋਲੀਆਂ ਚੱਲਣ ਦੀ ਗੱਲ ਵੀ ਕਹੀ ਜਾ ਰਹੀ ਹੈ ਤੇ ਦੋਵੇਂ ਧਿਰਾਂ ਨੇ ਇੱਕ ਦੂਜੇ ਉੱਤੇ ਦੋਸ਼ ਲਾਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

author img

By

Published : Sep 29, 2020, 2:02 PM IST

ਦੋ ਧਿਰਾਂ ਵਿਚਾਲੇ ਹੋਇਆ ਝਗੜਾ
ਦੋ ਧਿਰਾਂ ਵਿਚਾਲੇ ਹੋਇਆ ਝਗੜਾ

ਸ੍ਰੀ ਫ਼ਤਿਹਗੜ੍ਹ ਸਾਹਿਬ: ਪਿੰਡ ਨਰਾਇਣਗੜ੍ਹ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਣ ਦੀ ਖ਼ਬਰ ਹੈ। ਇਸ ਦੌਰਾਨ ਪਿੰਡ ਦੇ ਸਾਬਕਾ ਸਰਪੰਚ 'ਤੇ ਗੋਲੀਆਂ ਚਲਾਉਣ ਦਾ ਦੋਸ਼ ਲਾਇਆ ਗਿਆ ਹੈ। ਫਿਲਹਾਲ ਦੋਹਾਂ ਧਿਰਾਂ ਵੱਲੋਂ ਇੱਕ ਦੂਜੇ 'ਤੇ ਦੋਸ਼ ਲਾਏ ਜਾ ਰਹੇ ਹਨ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਪਿੰਡ ਦੇ ਸਾਬਕਾ ਸਰਪੰਚ ਮੁਖਤਿਆਰ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਚੰਡੀਗੜ੍ਹ 'ਚ ਰਹਿੰਦਾ ਹੈ ਤੇ ਮਹੀਨੇ 'ਚ ਇੱਕ ਵਾਰ ਪਿੰਡ ਆਉਂਦਾ ਹੈ। ਇਸ ਵਾਰ ਜਦ ਉਹ ਪਿੰਡ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇੱਕ ਨਾਲੇ ਨੂੰ ਲੈ ਕੇ ਦੋ ਧਿਰਾਂ 'ਚ ਝਗੜਾ ਹੋਇਆ ਹੈ। ਇਸ ਝਗੜੇ ਦਾ ਨਿਪਟਾਰਾ ਕਰਵਾਉਣ ਦੇ ਮੰਤਵ ਨਾਲ ਉਹ ਜਸਵੰਤ ਸਿੰਘ ਦੇ ਕੋਲ ਮਿਲਣ ਗਿਆ ਸੀ। ਜਿਵੇਂ ਹੀ ਉਹ ਜਸਵੰਤ ਦੇ ਘਰ ਪੁੱਜਾ ਤਾਂ 10 ਤੋਂ 15 ਲੋਕ ਉਸ ਦੇ ਘਰ ਤੋਂ ਨਿਕਲ ਕੇ ਅਚਾਨਕ ਉਸ ਵੱਲ ਆਂਉੇਦੇ ਹੋਏ ਉਸ ਨਾਲ ਗਾਲੀ ਗਲੌਚ ਕਰਨ ਲੱਗੇ। ਮੁਖਤਿਆਰ ਸਿੰਘ ਨੇ ਕਿਹਾ ਕਿ ਉਸ ਨੇ ਆਪਣੇ ਬਚਾਅ ਲਈ ਆਪਣੀ ਲਾਇਸੈਂਸੀ ਰਿਵਾਲਵਰ ਕੱਢ ਕੇ ਆਤਮ ਰੱਖਿਆ ਲਈ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ।

ਦੋ ਧਿਰਾਂ ਵਿਚਾਲੇ ਹੋਇਆ ਝਗੜਾ

ਉਥੇ ਹੀ ਦੂਜੀ ਧਿਰ ਦੇ ਪਿੰਡ ਵਾਸੀ ਜਸਵੰਤ ਸਿੰਘ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਉਸ ਦੀ ਧੀ ਦਾ ਵਿਆਹ ਸੀ। ਇਸ ਦੇ ਚਲਦੇ ਉਸ ਨੇ ਘਰ ਦੇ ਕੋਲੋਂ ਲੰਘ ਰਹੇ ਪਾਣੀ ਦੀ ਨਿਕਾਸੀ ਕਰਨ ਵਾਲੇ ਨਾਲੇ ਨੂੰ ਆਪਣੇ ਪਾਸਿਓ ਬੰਦ ਕੀਤਾ ਸੀ। ਜਿਸ ਦੇ ਚਲਦੇ ਰੰਜਿਸ਼ਨ ਮੁਖਤਿਆਰ ਸਿੰਘ ਉਸ ਦੇ ਘਰ ਆ ਕੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਲਗਾ। ਇਸ ਸੰਬਧੀ ਉਨ੍ਹਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਉਧਰ ਦੋਵਾਂ ਧਿਰਾਂ ਵੱਲੋਂ ਥਾਣਾ ਬਡਾਲੀ ਆਲਾ ਸਿੰਘ ਵਿਖੇ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਇਸ ਬਾਰੇ ਥਾਣਾ ਇੰਚਾਰਜ ਨਵਦੀਪ ਸਿੰਘ ਨੇ ਕਿਹਾ ਕਿ ਦੋਹੇਂ ਧਿਰਾਂ ਇੱਕ-ਦੂਜੇ 'ਤੇ ਦੋਸ਼ ਲਾ ਰਹੀਆਂ ਹਨ। ਦੋਹਾਂ ਧਿਰਾਂ 'ਚ ਸ਼ਾਮਲ ਲੋਕਾਂ ਦੇ ਬਿਆਨ ਦਰਜ ਕਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਗੋਲੀਆਂ ਚੱਲਣ ਬਾਰੇ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਜਾਂਚ ਦੇ ਦੌਰਾਨ ਦੋਸ਼ ਪਾਏ ਜਾਣ ਵਾਲੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.