ETV Bharat / city

'ਰਾਜਸੀ ਹਿੱਤਾਂ ਨੂੰ ਪਾਸੇ ਰੱਖ ਕਿਸਾਨਾਂ ਦੇ ਹਿੱਤਾਂ ਲਈ ਆਤਮਾ ਦੀ ਅਵਾਜ਼ ਸੁਣੇ ਸੁਖਬੀਰ ਬਾਦਲ' - captain amarinder singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀਬਾੜੀ ਸੈਕਟਰ ਦੇ ਆਰਡੀਨੈਂਸਾਂ ਦੇ ਮੁੱਦੇ ਉੱਤੇ ਸ਼ਨਿਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਿਆਸੀ ਮਜਬੂਰੀਆਂ ਨੂੰ ਪਾਸੇ ਰੱਖਦੇ ਹੋਏ ਸੂਬੇ ਦੇ ਕਿਸਾਨਾਂ ਦੇ ਵਡਰੇ ਹਿੱਤਾਂ ਲਈ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣਨ।

captain amrinder singh,  Agriculture ordinance  sukhbir badal
'ਰਾਜਸੀ ਹਿੱਤਾਂ ਨੂੰ ਪਾਸੇ ਰੱਖ ਕਿਸਾਨਾਂ ਦੇ ਹਿੱਤਾਂ ਲਈ ਆਤਮਾ ਦੀ ਅਵਾਜ਼ ਸੁਨਣੇ ਸੁਖਬੀਰ ਬਾਦਲ'
author img

By

Published : Jun 27, 2020, 10:32 PM IST

ਚੰਡੀਗੜ: ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਸਰਕਾਰ ਵੱਲੋਂ ਖੇਤੀਬਾੜ ਖੇਤਰ ਨਾਲ ਸਬੰਧਤ ਜਾਰੀ ਤਿੰਨ ਆਰਡੀਨੈਂਸਾਂ ਦੇ ਮੁੱਦੇ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਪੈਦਾ ਕੀਤੀ ਹੋਈ ਹੈ। ਇਨ੍ਹਾਂ ਆਰਡੀਨੈਂਸਾਂ ਦੇ ਮੁੱਦੇ 'ਤੇ ਕਾਂਗਰਸ ਸਮੇਤ ਬਾਕੀ ਸਿਆਸੀ ਧਿਰਾਂ ਇੱਕ ਪਾਸੇ ਹਨ ਅਤੇ ਕੇਂਦਰ ਵਿੱਚ ਭਾਜਪਾ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਇੱਕ ਪਾਸੇ। ਇਸੇ ਸਾਰੇ ਸਿਆਸੀ ਵਰਤਾਰੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦਰਮਿਆਨ ਸ਼ਬਦੀ ਜੰਗ ਵੀ ਜਾਰੀ ਹੈ।

ਇਸ ਸ਼ਬਦੀ ਜੰਗ ਵਿੱਚਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀਬਾੜੀ ਸੈਕਟਰ ਦੇ ਆਰਡੀਨੈਂਸਾਂ ਦੇ ਮੁੱਦੇ ਉੱਤੇ ਸ਼ਨਿਚਰਵਾ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਿਆਸੀ ਮਜਬੂਰੀਆਂ ਨੂੰ ਪਾਸੇ ਰੱਖਦੇ ਹੋਏ ਸੂਬੇ ਦੇ ਕਿਸਾਨਾਂ ਦੇ ਵਡਰੇ ਹਿੱਤਾਂ ਲਈ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣਨ।

ਸਰਬ ਪਾਰਟੀ ਮੀਟਿੰਗ ਵਿੱਚ ਅਕਾਲੀਆਂ ਨੂੰ ਕੀਤੀ ਇਹੋ ਅਪੀਲ ਨੂੰ ਯਾਦ ਕਰਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਆਰਡੀਨੈਂਸਾਂ ਦੇ ਗੰਭੀਰ ਪ੍ਰਭਾਵਾਂ ਨੂੰ ਨਹੀਂ ਸਮਝ ਰਿਹਾ ਅਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਰਾਜਸੀ ਹਿੱਤਾਂ ਨੂੰ ਪਹਿਲ ਦਿੰਦਾ ਹੋਇਆ ਰਾਜਸੀ ਹਿੱਤਾਂ ਅੱਗੇ ਰੱਖ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜਸੀ ਹਿੱਤਾਂ ਨੂੰ ਇਸੇ ਤਰ੍ਹਾਂ ਹੀ ਅੱਗੇ ਰੱਖੀ ਰੱਖਿਆ ਤਾਂ ਇਹ ਪੰਜਾਬ ਦਾ ਵਿਨਾਸ਼ ਕਰ ਦੇਵੇਗਾ।

ਇਸ 'ਤੇ ਜ਼ੋਰ ਦਿੰਦਿਆਂ ਕਿ ਜਦੋਂ ਪੰਜਾਬ ਦੇ ਹਿੱਤਾਂ ਦਾ ਮਸਲਾ ਆਵੇ ਉਥੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ, ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕਰਵਾਇਆ ਕਿ ਉਨ੍ਹਾਂ ਮੁੱਖ ਮੰਤਰੀ ਦੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਪੰਜਾਬ ਦੇ ਪਾਣੀਆਂ ਨੂੰ ਪ੍ਰਸਤਾਵਿਤ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਸੂਬੇ ਤੋਂ ਬਾਹਰ ਲਿਜਾਏ ਜਾਣ ਤੋਂ ਬਚਾਉਣ ਲਈ ਗਵਾਂਢੀ ਸੂਬਿਆਂ ਨਾਲ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਸੀ। ਕੈਪਟਨਨੇ ਯਾਦ ਕਰਵਾਇਆ ਕਿ ਨਾ ਕੇਵਲ ਉਹ ਇਸ ਮਸਲੇ 'ਤੇ ਆਪਣੀ ਪਾਰਟੀ ਦੇ ਖ਼ਿਲਾਫ਼ ਗਏ ਸਗੋਂ ਇਸ ਕਦਮ ਨਾਲ ਉਨ੍ਹਾਂ ਆਪਣਾ ਸਿਆਸੀ ਭਵਿੱਖ ਦਾਅ 'ਤੇ ਲਾ ਦਿੱਤਾ ਸੀ। ਕੈਪਟਨ ਨੇ ਹੋਰ ਕਿਹਾ, ''ਪੰਜਾਬ ਦੇ ਹਿੱਤ ਮੇਰੇ ਲਈ ਸਭ ਤੋਂ ਉੱਪਰ ਹਨ ਅਤੇ ਇਹ ਅਕਾਲੀਆਂ ਲਈ ਵੀ ਹੋਣੇ ਚਾਹੀਦੇ ਹਨ''।

ਇਹ ਦੱਸਦਿਆਂ ਕਿ ਸਵਾਲਾਂ ਦੇ ਘੇਰੇ ਵਿੱਚ ਆਏ ਤਿੰਨੋਂ ਆਰਡੀਨੈਂਸ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ 'ਤੇ ਆਧਾਰਿਤ ਹਨ ਜਿਸ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਅਤੇ ਐਫ.ਸੀ.ਆਈ. ਨੂੰ ਭੰਗ ਕਰਨ ਦੀ ਵਕਾਲਤ ਕੀਤੀ ਸੀ। ਮੁੱਖ ਮੰਤਰੀ ਨੇ ਆਪਣੇ ਅੱਜ ਦੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਕਿਹਾ ਕਿ ਜੇਕਰ ਇਨ੍ਹਾਂ ਆਰਡੀਨੈਂਸਾਂ ਨੂੰ ਪਾਸ ਹੋਣ ਅਤੇ ਕਾਨੂੰਨੀ ਰੂਪ ਧਾਰਨ ਕਰਨ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਕੇਂਦਰ ਨੂੰ ਸੂਬੇ ਦੇ ਵਿਸ਼ੇ ਖੇਤੀਬਾੜੀ ਅੰਦਰ ਸਾਰੇ ਸਮਿਆਂ ਲਈ ਦਖਲ ਦੇਣ ਲਈ ਹਰੀ ਝੰਡੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤ ਸਰਕਾਰ ਇਸ ਵਿਸ਼ੇ ਬਾਰੇ ਹਰ ਚਾਹਿਆ ਫੈਸਲਾ ਲੈਣ ਲਈ ਅੱਗੇ ਵਧੇਗੀ ਅਤੇ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਅਮਲ ਵਿੱਚ ਲਿਆਉਣ ਲਈ ਵੀ ਅੱਗੇ ਵਧੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਭਾਵੇਂ ਆਰਡੀਨੈਂਸਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਵਿਵਸਥਾ ਦਾ ਵਿਸ਼ੇਸ਼ ਰੂਪ ਵਿੱਚ ਜ਼ਿਕਰ ਨਾ ਵੀ ਹੋਵੇ ਤਾਂ ਵੀ ਇਹ ਸਪੱਸ਼ਟ ਹੈ ਕਿ ਇਸ ਨਾਲ ਵਿਵਸਥਾ ਦੇ ਖਾਤਮੇਂ ਦਾ ਮੁੱਢ ਬੱਝੇਗਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਸਰਬ ਪਾਰਟੀ ਮੀਟਿੰਗ ਕਰਵਾਈ ਗਈ ਸੀ ਤਾਂ ਜੋ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ 'ਤੇ ਸਰਬਸੰਮਤੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੂੰ ਪੰਜਾਬ ਦੇ ਨਾਜ਼ੁਕ ਮਸਲਿਆਂ ਨੂੰ ਲੈ ਕੇ ਸਿਆਸਤ ਬੰਦ ਕਰਨ ਅਤੇ ਆਰਡੀਨੈਸਾਂ ਦੇ ਮਾਰੂ ਪ੍ਰਭਾਵ ਤੋਂ ਸੂਬੇ ਦੇ ਕਿਸਾਨਾਂ ਤੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਨਾਲ ਖੜ੍ਹਨ ਦੀ ਅਪੀਲ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਅਪਣਾਏ ਮਤੇ ਦੇ ਤਿੰਨ ਪੁਆਇੰਟਾਂ ਵਿੱਚੋਂ ਦੋ 'ਤੇ ਉਨ੍ਹਾਂ ਦੀ ਪਾਰਟੀ ਦੇ ਸਮਰਥਨ ਤੋਂ ਪਿਛੇ ਹਟਣ ਦੀ ਥਾਂ ਸੁਖਬੀਰ ਨੂੰ ਅਸਲ ਵਿੱਚ ਪੂਰੇ ਮਤੇ ਦੀ ਸੱਚੀ ਤੇ ਸੁੱਚੀ ਭਾਵਨਾ ਨਾਲ ਮੁਕੰਮਲ ਤੇ ਸਪੱਸ਼ਟ ਹਮਾਇਤ ਕਰਨੀ ਚਾਹੀਦੀ ਹੈ। ਇਹ ਆਖਦਿਆਂ ਕਿ ਅਕਾਲੀ ਹਮੇਸ਼ਾ ਸੰਘੀ ਢਾਂਚੇ ਦੀ ਭਾਵਨਾ ਦੇ ਹੱਕ ਵਿੱਚ ਰਹੇ, ਮੁੱਖ ਮੰਤਰੀ ਨੇ ਸੁਖਬੀਰ ਨੂੰ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਭਾਰਤੀ ਸੰਵਿਧਾਨ ਵਿੱਚ ਦਰਸਾਏ ਸੰਘੀ ਢਾਂਚੇ ਨੂੰ ਤਬਾਹ ਹੋਣ ਤੋਂ ਬਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.