ਗੁਰਦਾਸਪੁਰ: ਕਸਬਾ ਧਾਲੀਵਾਲ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਤੇ ਉਸ ਦੇ ਦੋਸਤ ਉੱਤੇ ਕੁੱਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਦੇ ਹੋਏ ਇਸ ਵਾਰਦਾਤ 'ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ 'ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਹਾਂ ਮੁਲਜ਼ਮਾਂ ਦੀ ਪਛਾਣ ਸੰਨੀ ਤੇ ਸਿਮਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਇੱਕ ਕੋਲੋਂ 7.62 ਕੇ.ਐਫ ਦੇ 20 ਜਿੰਦਾ ਰਾਊਂਡ ਬਰਾਮਦ ਕੀਤੇ ਹਨ। ਇਹ ਕਾਰਤੂਸ ਧਾਲੀਵਾਲ ਨਹਿਰ ਦੇ ਪੁੱਲ ਕੋਲ ਲੁੱਕਾ ਕੇ ਰੱਖੇ ਗਏ ਸਨ। ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ ਅਗਲੀ ਕਾਰਵਾਈ ਜਾਰੀ ਹੈ।
ਦੱਸਣਯੋਗ ਹੈ ਕਿ ਬੀਤੀ 11 ਫਰਵਰੀ ਨੂੰ ਕਸਬਾ ਧਾਲੀਵਾਲ ਦੇ ਡਡਵਾਂ ਰੋਡ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਉੱਤਰ ਭਾਰਤ ਦੇ ਪ੍ਰੱਮੁੱਖ ਆਗੂ ਹਨੀ ਮਹਾਜਨ ਉੱਤੇ ਅੰਨ੍ਹਵਾਹ ਫਾਈਰਿੰਗ ਕੀਤੀ ਸੀ। ਇਸ ਦੌਰਾਨ ਗੋਲੀ ਲੱਗਣ ਨਾਲ ਉਨ੍ਹਾਂ ਦੇ ਦੋਸਤ ਦੁਕਾਨਦਾਰ ਅਸ਼ੋਕ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਤੇ ਹਨੀ ਮਹਾਜਨ ਗੰਭੀਰ ਜ਼ਖਮੀ ਹੋ ਗਏ ਸਨ।